Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ’ਤੇ ਰਾਸ਼ਟਰੀ ਲੋਕ ਅਦਾਲਤ 12 ਨੂੰ : ਅਪਰਾਜਿਤਾ ਜੋਸ਼ੀ

ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ’ਤੇ ਰਾਸ਼ਟਰੀ ਲੋਕ ਅਦਾਲਤ 12 ਨੂੰ : ਅਪਰਾਜਿਤਾ ਜੋਸ਼ੀ

ਹੁਸ਼ਿਆਰਪੁਰ, 11 ਮਾਰਚ(ਬਿਊਰੋ) : ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਵਿਚ 12 ਮਾਰਚ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਿਵਲ ਮਾਮਲੇ, ਰੈਂਟ ਮਾਮਲੇ, ਐਮ.ਏ.ਸੀ.ਟੀ., ਕ੍ਰਿਮੀਨਲ ਕੰਪਾਊਡੇਬਲ ਮਾਮਲੇ, ਰੈਵੀਨਿਊ ਮਾਮਲੇ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਲੀ ਮੈਟਰ, ਲੇਬਰ ਮੈਟਰਜ਼, ਬੈਂਕ ਮਾਮਲੇ, ਟੈਲੀਕਾਮ ਕੰਪਨੀਜ਼ ਅਤੇ ਹੋਰ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿਚ ਕਚਹਿਰੀ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਨਿਪਟਾਰਿਆਂ ਲਈ ਰੱਖੇ ਜਾ ਸਕਦੇ ਹਨ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।