Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵੱਡੀ ਖਬਰ.. ਟਾਂਡਾ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ‘ਚ ਗਾਂਵਾਂ ਵੱਢ ਕੇ ਸੁੱਟੀਆਂ,ਹਿੰਦੂ ਭਾਈਚਾਰੇ ਦੇ ਲੋਕਾਂ ਰੋਸ ਵਜੋਂ ਕੀਤਾ ਚੱਕਾ ਜਾਮ, ਪੁਲਿਸ ਜਾਂਚ ਚ ਜੁੱਟੀ

ਵੱਡੀ ਖਬਰ.. ਟਾਂਡਾ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ‘ਚ ਗਾਂਵਾਂ ਵੱਢ ਕੇ ਸੁੱਟੀਆਂ,ਹਿੰਦੂ ਭਾਈਚਾਰੇ ਦੇ ਲੋਕਾਂ ਰੋਸ ਵਜੋਂ ਕੀਤਾ ਚੱਕਾ ਜਾਮ, ਪੁਲਿਸ ਜਾਂਚ ਚ ਜੁੱਟੀ

ਟਾਂਡਾ /ਦਸੂਹਾ (ਚੌਧਰੀ) : ਲੰਘੀ ਰਾਤ ਕੁੱਝ ਅਣਪਛਾਤੇ ਲੋਕਾਂ ਵਲੋਂ ਟਾਂਡਾ ਸ਼ਹਿਰ ਦੇ ਦਸ਼ਮੇਸ਼ ਨਗਰ ਨੇੜੇ ਰੇਲਵੇ ਲਾਈਨਾਂ  ਦੇ ਨੇੜੇ ਵੱਡੀ ਗਿਣਤੀ ਚ ਵੱਢ ਕੇ ਖੁਲੀ ਜਗ੍ਹਾ ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।ਸਾਰੀਆਂ ਵੱਢੀਆਂ ਗਈਆਂ ਗਾਵਾਂ ਦੀ ਖੱਲਾਂ ਉਤਾਰੀਆਂ ਗਈ ਹਨ। ਅੱਜ ਸਵੇਰੇ ਇੱਕ ਰਾਹਗੀਰ ਵਲੋਂ ਲੰਘਦੇ ਸਮੇਂ ਵੱਢੀਆਂ ਗਾਂਵਾਂ ਨੂੰ ਵੇਖਿਆ ਤੇ ਟਾਂਡਾ ਪੁਲਿਸ ਨੂੰ ਜਾਣਕਾਰੀ ਦਿੱਤੀ।

(ਵੱਖ-ਵੱਖ ਸੰਗਠਨਾਂ ਦੇ ਆਗੂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਮੰਗ ਪੱਤਰ ਦਿੰਦੇ ਹੋਏ)

ਸੂਚਨਾ ਮਿਲਦੇ ਹੀ ਡੀ ਐਸ ਪੀ ਰਾਜ ਕੁਮਾਰ ,ਐਸਐਚੳ ਟਾਂਡਾ ਹਰਿੰਦਰ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ।ਇਸ ਘਟਨਾ ਦੀ ਸੂਚਨਾ ਮਿਲਣ ਤੇ ਹਿੰਦੂ ਭਾਈਚਾਰੇ ਦੇ ਲੋਕਾਂ ਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਹਿੰਦੂ ਸੰਗਠਨਾਂ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈਕੇ ਦਸੂਹਾ ਪਠਾਨਕੋਟ ਰਾਸ਼ਟਰੀ ਮਾਰਗ ਤੇ ਚੱਕਾ ਜਾਮ ਕਰ ਦਿੱਤਾ।

ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਜਸਵੀਰ ਸਿੰਘ ਰਾਜਾ 

ਸੂਚਨਾ ਮਿਲਦਿਆਂ ਹੀ ਹਲਕਾ ਹਲਕਾ ਵਿਧਾਇਕ ਸ ਜਸਵੀਰ ਸਿੰਘ ਰਾਜਾ ਗਿੱਲ, ਐਸ ਡੀ ਐਮ ਦਸੂਹਾ ਰਣਧੀਰ ਸਿੰਘ ਅਤੇ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੱਖ ਵੱਖ ਸੰਗਠਨਾਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਸ ਤੋਂ ਬਾਅਦ ਹੀ ਹਿੰਦੂ ਸੰਗਠਨਾਂ ਵਲੋਂ ਰਾਸ਼ਟਰੀ ਮਾਰਗ ਤੋਂ ਲਗਾਇਆ ਜਾਮ ਖੋਲ੍ਹਿਆ ਗਿਆ। 

ਇਸ ਘਟਨਾ ਸਬੰਧੀ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਡੀਜੀਪੀ ਪੰਜਾਬ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਘਟਨਾ ਦੀ ਜਾਂਚ ਗਹਿਰਾਈ ਨਾਲ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਜਿਲਾ ਪੁਲਿਸ ਇਸ ਘਟਨਾ ਦੀ ਜਾਂਚ ਵਿਚ ਜੁਟ ਗਈ ਹੈ ਹੁਣ ਦੇਖਣਾ ਇਹ ਹੈ ਕਿ ਇਹ ਘਿਨਾਉਣੀ ਹਰਕਤ ਕਰਨ ਵਾਲੇ ਦੋਸ਼ੀਆਂ ਤੱਕ ਪਹੁੰਚ ਪਾਉਂਦੀ ਹੈ ਕਿ ਨਹੀਂ।