Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗਊਆਂ ਦੇ ਹਤਿਆਰਿਆਂ ਨੂੰ ਜਲਦ ਜਲਦ ਗ੍ਰਿਫਤਾਰ ਕੀਤਾ ਜਾਵੇ : ਐਡਵੋਕੇਟ ਪੰਕਜ ਕਿ੍ਪਾਲ 

ਗਊਆਂ ਦੇ ਹਤਿਆਰਿਆਂ ਨੂੰ ਜਲਦ ਜਲਦ ਗ੍ਰਿਫਤਾਰ ਕੀਤਾ ਜਾਵੇ : ਐਡਵੋਕੇਟ ਪੰਕਜ ਕਿ੍ਪਾਲ 

ਗੜਸ਼ੰਕਰ (ਅਸ਼ਵਨੀ ਸ਼ਰਮਾ) : ਬੀਤੀ ਰਾਤ ਟਾਂਡਾ ਵਿਖੇ ਦੋ ਦਰਜਨ ਦੇ ਲਗਭਗ ਕਤਲ ਕੀਤੀਆਂ ਗਊਆਂ ਦੇ ਸਿਰ ਅਤੇ ਅੰਗ ਮਿਲਣ ਤੇ ਹਿੰਦੂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਨੇ ਟਰੈਫਿਕ ਜਾਮ ਕਰ ਕੇ ਟਾਂਡਾ ਜਲੰਧਰ ਹਾਈਵੇ ਦੋ ਘੰਟੇ ਤੋਂ ਵੀ ਵਧ ਸਮਾਂ ਜਾਮ ਕੀਤਾ| ਰੇਲਵੇ ਪੁਲਿਸ ਨੇ ਇਸ ਸੰਬੰਧੀ ਪਰਚਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ| ਇਸ ਧਰਨੇ ਚ ਗੜ੍ਹਸ਼ੰਕਰ ਤੋਂ ਐਡਵੋਕੇਟ ਪੰਕਜ ਕਿ੍ਪਾਲ ਨੇ ਬੋਲਦਿਆਂ ਗਊਆਂ ਦੇ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਨੂੰ ਹਿੰਦੂ ਧਰਮ ਤੇ ਹਮਲਾ ਕਰਾਰ ਦਿੱਤਾ|ਉਨ੍ਹਾਂ ਕਿਹਾ ਕਿ ਗਊ ਹੱਤਿਆ ਦੇ ਦੋਸ਼ੀ ਤੁਰੰਤ ਗਿ੍ਫਤਾਰ ਕੀਤੇ ਜਾਣੇ ਚਾਹੀਦੇ ਹਨ|