Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵੱਡੀ ਖਬਰ.. ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ

ਵੱਡੀ ਖਬਰ.. ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ

ਚੰਡੀਗੜ੍ਹ, 12 ਮਾਰਚ (ਬਿਊਰੋ) : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ  ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ ‘ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ।
ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ।