Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਟਰੈਕਟਰ ਟਰਾਲੀ ਹੇਠ ਆਉਣ ਨਾਲ ਬੱਚੇ ਦੀ ਮੌਤ

ਟਰੈਕਟਰ ਟਰਾਲੀ ਹੇਠ ਆਉਣ ਨਾਲ ਬੱਚੇ ਦੀ ਮੌਤ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਦੀ ਤਹਿਸੀਲ ਬਲਾਚੌਰ ਵਿਖੇ ਪਿੰਡ ਬੁੱਲੇਵਾਲ ਵਿਖੇ ਰਹਿਣ ਵਾਲੇ ਪਰਵਾਸੀ ਮਜ਼ਦੂਰ ਅਨਮੋਲ ਪੁੱਤਰ ਅਸ਼ੋਕ ਕੁਮਾਰ ਉਮਰ 10 ਸਾਲਾਂ ਸੀਤਾਮੜੀ ਬਿਹਾਰ ਦੇ ਰਹਿਣ ਵਾਲੇ ਸੀ,ਪਿੰਡ ਵਾਸੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਅਨਮੋਲ ਪੁੱਤਰ ਅਸ਼ੋਕ ਕੁਮਾਰ ਪਿੰਡ ਬੂਲੇਵਾਲ ਵਿੱਚੋਂ ਸਾਈਕਲ ਠੀਕ ਕਰਵਾ ਕੇ ਆਪਣੇ ਘਰ ਨੂੰ ਜਦੋਂ ਜਾ ਰਹੇ ਸੀ ਤਾਂ ਰਸਤੇ ਵਿਚ ਓਵਰਲੋਡ ਟਰੈਕਟਰ ਟਰਾਲੀ ਜਿਹੜੀ ਕਿ ਤੇਜ਼ ਰਫਤਾਰ ਨਾਲ ਆ ਰਹੀ ਸੀ ਇਸ ਟਰੈਕਟਰ ਚਾਲਕ ਦੀ ਲਾਪ੍ਰਵਾਹੀ ਨਾਲ ਅਨਮੋਲ ਦੇ ਉੱਪਰ ਟਰੈਕਟਰ ਚਾਲਕ ਨੇ ਟਰੈਕਟਰ ਸਮੇਤ ਓਵਰਲੋਡ ਟਰਾਲੀ ਚੜ੍ਹਾ ਦਿੱਤੀ ਜਿਸ ਨਾਲ ਮੌਕੇ ਤੇ ਹੀ ਅਨਮੋਲ ਦੀ ਮੌਕੇ ਤੇ ਹੀ ਮੌਤ ਹੋ ਗਈ,ਇਸ ਮੌਕੇ ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਅਨਮੋਲ ਪੁੱਤਰ ਅਸ਼ੋਕ ਕੁਮਾਰ ਛੇ ਲੜਕੀਆਂ ਦਾ ਇਕਲੌਤਾ ਭਰਾ ਸੀ । ਉਨ੍ਹਾਂ ਨੇ ਟਰੈਕਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।