Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਗਊ ਹੱਤਿਆ ਦੇ ਹੱਤਿਆਰਿਆਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ : ਹਿੰਦੂ ਸਮਾਜ ਸੰਗਠਨ

ਗਊ ਹੱਤਿਆ ਦੇ ਹੱਤਿਆਰਿਆਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ : ਹਿੰਦੂ ਸਮਾਜ ਸੰਗਠਨ

ਗੜ੍ਹਦੀਵਾਲਾ 15 ਮਾਰਚ (ਚੌਧਰੀ/ਯੋਗੇਸ਼) : ਸਥਾਨਕ ਸ਼ਹਿਰ ਵਿਖੇ ਵਾਲਮੀਕਿ ਧਰਮ ਸਮਾਜ ਅਤੇ ਹਿੰਦੂ ਸਮਾਜ ਵੱਲੋਂ ਵਾਲਮੀਕਿ ਧਰਮ ਸਮਾਜ ਭਵਾਧਾਸ ਦੇ ਪ੍ਰਧਾਨ ਸੋਮਰਾਜ ਸੱਭਰਵਾਲ ਦੀ ਅਗਵਾਈ ਹੇਠ ਗਊਵੰਸ਼ ਦੀਆਂ ਹੱਤਿਆਵਾਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਐਸਐਚਓ ਬਲਵਿੰਦਰ ਸਿੰਘ ਰਾਹੀਂ ਡਿਪਟੀ ਕਮਿਸ਼ਨਰ ਹੁਸ਼ਆਿਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਟਾਂਡਾ ਸ਼ਹਿਰ ਵਿਖੇ ਹੋਏ ਗਊਵੰਸ਼ ਦੀਆਂ ਹੱਤਿਆਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਦੋਸ਼ੀਆਂ ‘ਤੇ ਪਰਚੇ ਦਰਜ ਕੀਤੇ ਜਾਣ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋਂ ਹਿੰਦੂ ਸਮਾਜ ਅਤੇ ਵਾਲਮੀਕਿ ਸਮਾਜ ਭਾਈਚਾਰਾ ਕਾਇਮ ਰਹੇ। ਇਨ੍ਹਾਂ ਹੱਤਿਆਰਿਆਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕੋਈ ਸ਼ਰਾਰਤੀ ਅਨਸਰ ਕੋਈ ਅਜਿਹਾ ਘਿਰਾਉਣਾ ਜੁਰਮ ਦੁਬਾਰਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵਾਲਮੀਕਿ ਧਰਮ ਸਮਾਜ ਹਿੰਦੂ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ, ਸ਼ੁਭਮ ਸਹੋਤਾ,ਜਤਿਨ ਕੁਮਰਾ ਜਾਨੂੰ, ਸੋਮਰਾਜ ਸੱਭਰਵਾਲ, ਅਕੁਸ਼ ਕਲਿਆਣ, ਵਿਨੋਦ ਕਲਿਆਣ, ਰਿੰਪੀ ਤਾਲਵੜ, ਨਰੇਸ਼ ਖੰਡਾ, ਵਿਵੇਕ ਗੁਪਤਾ, ਗੋਰਵ ਸੱਭਰਵਾਲ, ਬਿੰਦੂ ਠਾਕੁਰ ਭਟਲਾਂ, ਵਿੱਕੀ ਭਾਣੋਵਾਲ, ਸਿਲੱਖਣ ਭਾਣੋਵਾਲ, ਸਤਪਾਲ ਸਿੱਧੂ, ਵੀਰਵਲ ਇਸ ਮੌਕੇ ਸ਼ੁਭਮ ਸਹੋਤਾ, ਸੋਮਰਾਜ ਕਲਿਆਣ, ਰੋਹਿਤ ਆਦਿ ਹਾਜ਼ਰ ਸਨ।

error: copy content is like crime its probhihated