Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਹੁਸ਼ਿਆਰਪੁਰ.. ਭਗਵਾਨ ਭੋਲੇ ਨਾਥ ਦੀ ਮੂਰਤੀ ਨਾਲ ਕੀਤੀ ਛੇੜਛਾੜ 

ਵੱਡੀ ਖਬਰ.. ਹੁਸ਼ਿਆਰਪੁਰ.. ਭਗਵਾਨ ਭੋਲੇ ਨਾਥ ਦੀ ਮੂਰਤੀ ਨਾਲ ਕੀਤੀ ਛੇੜਛਾੜ 

ਗੜ੍ਹਸ਼ੰਕਰ 15 ਮਾਰਚ (ਅਸ਼ਵਨੀ ਸ਼ਰਮਾ) : ਪਿੰਡ ਪਦਰਾਣਾ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਭਗਵਾਨ ਸ਼ਿਵ ਸ਼ੰਕਰ ਜੀ ਮਹਾਰਾਜ ਦੀ ਮੂਰਤੀ ਖੰਡਿਤ ਕੀਤੀ ਗਈ, ਜਿਸ ਸੰਬੰਧੀ ਹਿੰਦੂ ਸਮਾਜ ਵਿੱਚ ਕਾਫੀ ਰੋਸ ਹੈ| ਮੌਕੇ ਤੇ ਡੀ ਐਸ ਪੀ ਨਰਿੰਦਰ ਔਜਲਾ ਅਤੇ ਥਾਣਾ ਮੁੱਖੀ ਗੜ੍ਹਸ਼ੰਕਰ ਰਾਜੀਵ ਕੁਮਾਰ ਨੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ| ਪੁਲਿਸ ਵਲੋਂ ਅਣਪਛਾਤੇ ਦੋਸ਼ੀਆਂ ‌ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ| ਇਸ ਮੌਕੇ ਪਹੁੰਚੇ ਐਡਵੋਕੇਟ ਪੰਕਜ ਕਿ੍ਪਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਸ਼ ਹੈ| ਉਨ੍ਹਾਂ ਕਿਹਾ ਕਿ ਬਾਰ ਬਾਰ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ| ਉਨ੍ਹਾਂ ਕਿਹਾ ਕਿ ਧਰਮ ਦੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ| ਉਨ੍ਹਾਂ ਕਿਹਾ ਕਿ ਜੇਕਰ ਐਤਵਾਰ ਤੱਕ ਦੋਸ਼ੀ ਗਿ੍ਫਤਾਰ ਨਾਂ ਹੋਏ, ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ| ਇਸ ਮੌਕੇ ਸਰਿਤਾ ਸ਼ਰਮਾਂ ਨੇ ਵੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਨ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ। ਇਸ ਮੌਕੇ ਕੁਲਵਿੰਦਰ ਬਿੱਟੂ, ਜੈਲਦਾਰ ਬਿੱਟੂ ਰਾਣਾ, ਰਮਨ ਕੁਮਾਰ, ਜਗਤਾਰ ਸਿੰਘ ਸਾਧੋਵਾਲ ਵੀ ਹਾਜਰ ਹੋਏ|