Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ

ਖਟਕੜ ਕਲਾਂ /ਸ਼ਹੀਦ ਭਗਤ ਸਿੰਘ ਨਗਰ, 16 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।
ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।