Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਐਕਸਾਈਜ਼ ਵਿਭਾਗ ਦੀ ਟੀਮ ਨੇ ਮੰਡ ਖੇਤਰ ਦੇ ਪਿੰਡਾਂ ‘ਚ ਕੀਤੀ ਵੱਡੀ ਛਾਪੇਮਾਰੀ,65000 ਕਿਲੋ ਲਾਹਨ ਅਤੇ 48 ਤਰਪਾਲਾਂ ਬਰਾਮਦ

ਐਕਸਾਈਜ਼ ਵਿਭਾਗ ਦੀ ਟੀਮ ਨੇ ਮੰਡ ਖੇਤਰ ਦੇ ਪਿੰਡਾਂ ‘ਚ ਕੀਤੀ ਵੱਡੀ ਛਾਪੇਮਾਰੀ,65000 ਕਿਲੋ ਲਾਹਨ ਅਤੇ 48 ਤਰਪਾਲਾਂ ਬਰਾਮਦ

ਗੁਰਦਾਸਪੁਰ, 16 ਮਾਰਚ ( ਅਸ਼ਵਨੀ / ਅਵਿਨਾਸ਼ ) :  ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦੇ ਮਕਸਦ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਕਸ਼ਾਈਜ਼ ਵਿਭਾਗ ਦੀ ਟੀਮ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ  ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ।

ਇਸ ਮੌਕੇ ਸਬੰਧੀ ਜਾਣਕਾਰੀ ਦਿੰਦਿਆਂ ਪਵਨਜੀਤ ਸਿੰਘ ਸਹਾਇਕ ਐਕਸ਼ਾਈਜ਼ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਰਜਿੰਦਰ ਤਨਵਰ ਤੇ ਗੋਤਮ ਗੋਬਿੰਦ ਈ.ਓ ਐਕਸਾਈਜ, ਅਜੇ ਸ਼ਰਮਾ ਐਕਸਾਈਜ ਇੰਸਪੈਟਰ, ਐਕਸ਼ਾਈਜ ਪੁਲਿਸ ਸਟਾਫ ਏ.ਐਸ.ਆਈ ਬਲਵਿੰਦਰ ਸਿੰਘ, ਹਵਾਲਦਾਰ ਹਰਜਿੰਦਰ ਸਿੰਘ, ਗੁਰਮੁਖ ਸਿੰਘ, ਬੂਆ ਦਿੱਤਾ ਤੇ ਜਗਦੀਸ ਸਿੰਘ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ  ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ। ਜਿਥੋ 65000 ਕਿਲੋ ਲਾਹਣ ਅਤੇ 48 ਤਰਪਾਲਾਂ ਬਰਾਮਦ ਕੀਤੀਆਂ ਗਈਆਂ ਤੇ ਮੌਕੇ ’ਤੇ ਨਸ਼ਟ ਕੀਤੀਆਂ ਗਈਆਂ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ ਅਤੇ ਭਵਿੱਖ ਵਿਚ ਵੀ ਛਾਪੇਮਾਰੀ ਜਾਰੀ ਰਹੇਗੀ।

ਫੋਟੋ : ਐਕਸ਼ਾਈਜ਼ ਵਿਭਾਗ ਗੁਰਦਾਸਪੁਰ ਵਲੋਂ ਕੀਤੀ ਗਈ ਛਾਪੇਮਾਰੀ ਦਾ ਦ੍ਰਿਸ਼।

error: copy content is like crime its probhihated