Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 95% ਅੰਕ ਲੈਣ ਵਾਲੀ ਵਿਦਿਆਰਥਣ ਕਾਜਲ ਨੂੰ ਦਿੱਤੀ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਸਕੀਮ ਅਧੀਨ ਸਕਾਲਰਸ਼ਿਪ : ਪ੍ਰਿੰਸੀਪਲ ਡਾ.ਸ਼ਬਨਮ ਕੌਰ

95% ਅੰਕ ਲੈਣ ਵਾਲੀ ਵਿਦਿਆਰਥਣ ਕਾਜਲ ਨੂੰ ਦਿੱਤੀ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਸਕੀਮ ਅਧੀਨ ਸਕਾਲਰਸ਼ਿਪ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 19 ਮਾਰਚ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਇੱਕ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਵਿੱਚੋਂ 95% ਅੰਕ ਲੈਣ ਵਾਲੀ ਵਿਦਿਆਰਣ ਕਾਜਲ ਸਪੁੱਤਰੀ  ਬੰਸੀ ਲਾਲ ਨੂੰ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਸਕੀਮ ਅਧੀਨ 100% ਟਿਊਸ਼ਨ ਫੀਸ ਮਾਫ਼ ਕਰਕੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਵਿੱਚ ਦਾਖਲਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਸਕੀਮ ਅਧੀਨ 90% ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬਿਨਾ ਕਿਸੇ ਟਿਊਸ਼ਨ ਫੀਸ ਤੋਂ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ। ਪਹਿਲਾ ਵੀ 90% ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਸਕੀਮ ਅਧੀਨ ਸਕਾਲਰਸ਼ਿਪ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਾਲਜ ਵਿਖੇ ਸੈਸ਼ਨ 2022 ਦੇ ਨਵੇਂ ਦਾਖਲੇ ਸ਼ੁਰੂ ਹੋ ਚੁੱਕੇ ਹਨ। ਇਸ ਨਵੇਂ ਸੈਸ਼ਨ ਵਿੱਚ 2 ਨਵੇਂ ਕੋਰਸ ਬੀ.ਐਸ.ਸੀ ਨੋਨ- ਮੈਡੀਕਲ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸ਼ਾਮਲ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਕਾਲਜ ਕਰਮ ਮਿਹਨਤ ਸੇਵਾ ਦੀ ਨੀਤੀ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਪੜ੍ਹਾਈ ਵਿੱਚ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ, ਕਿਤਾਬਾਂ ਅਤੇ ਹੋਰ ਸਹੂਲਤਾਂ ਮੁੱਹਈਆ ਕਾਰਵਾਈਆਂ ਜਾਂਦੀਆਂ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਸੰਦੀਪ ਕਲੇਰ, ਕਿਰਨਦੀਪ ਕੋਰ ਅਤੇ ਦਲਜੀਤ ਕੌਰ ਹਾਜ਼ਰ ਸਨ।