Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing LATEST.. ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਦਿੱਤਾ ਮੰਗ ਪੱਤਰ.. 

LATEST.. ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਦਿੱਤਾ ਮੰਗ ਪੱਤਰ.. 

ਟਾਂਡਾ /ਗੜ੍ਹਦੀਵਾਲਾ (ਚੌਧਰੀ) : ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਇਕਾਈ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਟਾਂਡਾ ਦੇ ਸਮੂਹ ਅਧਿਆਪਕਾਂ ਵੱਲੋਂ ਹਲਕਾ ਟਾਂਡਾ ਉੜਮੁੜ ਦੇ ਨਵੇਂ ਬਣੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਜਿੱਥੇ ਸ਼ੁੱਭਕਾਮਨਾਵਾਂ ਦਿੱਤੀਆਂ ਉੱਥੇ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੀ ਅਗਵਾਈ ਵਿੱਚ ਹਲਕਾ ਵਿਧਾਇਕ ਨੂੰ ਮੰਗ ਪੱਤਰ ਵੀ ਦਿੱਤਾ ਗਿਆ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੀਨੀਅਰ ਜਿਲ੍ਹਾ ਵਾਈਸ ਪ੍ਰਧਾਨ ਲੈਕਚਰਾਰ ਅਮਰ ਸਿੰਘ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਵੱਲੋਂ ਦੱਸਿਆ ਗਿਆ ਕਿ ਬਿਨਾਂ ਸ਼ੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਪਰ ਇਸ ਜਿੱਤ ਦਾ ਅਸਲ ਸਿਹਰਾ ਪੰਜਾਬ ਦੇ ਲੱਖਾਂ ਹੀ ਆਮ ਵੋਟਰਾਂ ਦੇ ਨਾਲ ਨਾਲ ਸੰਘਰਸ਼ੀਲ ਮੁਲਾਜ਼ਮ ਵਰਗ ਨੂੰ ਵੀ ਜਾਂਦਾ ਹੈ ਜਿਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਆਪਣਾ ਵਿਸ਼ਵਾਸ਼ ਇਸ ਮੌਜੂਦਾ ਸਰਕਾਰ ਵਿੱਚ ਦਰਸਾਇਆ ਹੈ ।ਬਲਾਕ ਟਾਂਡਾ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਨਰਿੰਦਰ ਮੰਗਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਦਿੱਤੇ ਮੰਗ ਪੱਤਰ ਵਿਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨਾ, ਪਿਛਲੀ ਸਰਕਾਰ ਵੱਲੋਂ ਦਿੱਤੇ ਅਧੂਰੇ ਪੇ ਕਮਿਸ਼ਨ ਨੂੰ ਭੱਤਿਆਂ ਸਮੇਤ ਦਰੁਸਤ ਕਰਕੇ ਲਾਗੂ ਕਰਨਾ, ਕੱਚੇ ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੁਲਰ ਕਰਨਾ ਅਤੇ ਅਧਿਆਪਕਾਂ ਤੋਂ ਸਿਰਫ਼ ਬੱਚਿਆਂ ਦੀ ਪੜ੍ਹਾਈ ਦਾ ਕੰਮ ਲੈਣਾ ਸ਼ਾਮਿਲ ਸੀ । ਜਥੇਬੰਦੀ ਵੱਲੋਂ ਹਲਕਾ ਵਿਧਾਇਕ ਨੂੰ ਇਹ ਬੇਨਤੀ ਕੀਤੀ ਗਈ ਕੀ ਪਹਿਲਾਂ ਹੀ ਕੋਰੋਨਾ ਕਰਕੇ ਅਤੇ ਫਿਰ ਪੰਜਾਬ ਦੀਆਂ ਚੋਣਾਂ ਕਰਕੇ ਬੱਚਿਆਂ ਦੀ ਪਡ਼੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਸਾਲਾਨਾ ਪ੍ਰੀਖਿਆਵਾਂ ਸਿਰ ਤੇ ਖੜ੍ਹੀਆਂ ਹਨ ਜਿਸ ਕਾਰਨ ਹੁਣ ਅਧਿਆਪਕਾਂ ਨੂੰ ਗ਼ੈਰ ਵਿੱਦਿਅਕ ਕੰਮਾਂ ਵਿੱਚ ਉਲਝਾਇਆ ਨਾ ਜਾਵੇ ।ਇਸ ਦੇ ਸੰਬੰਧ ਵਿਚ ਹਲਕਾ ਵਿਧਾਇਕ ਜਸਵੀਰ ਰਾਜਾ ਵੱਲੋਂ ਜਿੱਥੇ ਅਧਿਆਪਕਾਂ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ ਉੱਥੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਰਕਾਰ ਵੱਲੋਂ ਅਧਿਆਪਕ ਵਰਗ ਦੀਆਂ ਸਮੂਹ ਮੰਗਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ ।ਇਸ ਮੌਕੇ ਬਲਦੇਵ ਸਿੰਘ ਜਹੂਰਾ,ਭਜਨੀਕ ਸਿੰਘ , ਪ੍ਰਿੰਸ ਗੜਦੀਵਾਲਾ, ਬਲਦੇਵ ਟਾਂਡਾ ,ਪੰਕਜ ਸ਼ਰਮਾ ਲੈਕਚਰਾਰ ਸਤਵੀਰ ਸਿੰਘ ਅਨੁਪਮ ਰਤਨ ਲੈਕਚਰਾਰ ਗੁਰਚਰਨ ਸਿੰਘ ਦਵਿੰਦਰ ਸਿੰਘ ਧਨੋਤਾ ਜਰਨੈਲ ਸਿੰਘ ਸਤਨਾਮ ਸਿੰਘ ਦਵਿੰਦਰ ਸਿੰਘ ਸੈਣੀ ਭਰਤ ਤਲਵਾਡ਼ ਰਾਕੇਸ਼ ਸੈਣੀ ਹਰਵਿੰਦਰ ਸਿੰਘ ਸੋਹਣ ਸਿੰਘ ਡੀਪੀ ਹਰਪ੍ਰੀਤ ਸਿੰਘ ਗਹੋਤਪਰਮਜੀਤ ਸਿੰਘ ਚੌਹਾਨ ਕਮਲਜੀਤ ਸਿੰਘ ਪਰਮਜੀਤ ਸੱਲਾਂ ਪ੍ਰਿੰਸੀਪਲ ਰਾਜੇਸ਼ ਕੁਮਾਰ ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਇੰਦਰਜੀਤ ਸਿੰਘ ਸਮੇਤ ਅਨੇਕਾਂ ਅਧਿਆਪਕ ਸ਼ਾਮਲ ਸਨ ।