Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਮਾਤਾ ਸਵਿਤਰੀ ਬਾਈ ਫੂਲੇ ਸੋਸ਼ਲ ਵੈਲਫ਼ੇਅਰ ਸੋਸਾਇਟੀ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮਾਤਾ ਸਵਿਤਰੀ ਬਾਈ ਫੂਲੇ ਸੋਸ਼ਲ ਵੈਲਫ਼ੇਅਰ ਸੋਸਾਇਟੀ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮਾਤਾ ਸਵਿਤਰੀ ਬਾਈ ਫੂਲੇ ਸੋਸ਼ਲ ਵੈਲਫ਼ੇਅਰ ਸੋਸਾਇਟੀ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਨਿਸ਼ਕਾਮ ਸੇਵਾ ਕਰ ਰਹੀ ਹੈ ਮਾਤਾ ਸਵਿਤਰੀ ਬਾਈ ਫੂਲੇ ਸੋਸ਼ਲ ਵੈਲਫ਼ੇਅਰ ਸੋਸਾਇਟੀ – ਸੁਰਜੀਤ ਪਾਲ

ਕਾਦੀਆਂ 20 ਮਾਰਚ (ਅਵਿਨਾਸ਼ ) : ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿੱਚ ਮਾਤਾ ਸਵਿਤਰੀ ਬਾਈ ਫੂਲੇ ਸੋਸ਼ਲ ਵੈਲਫ਼ੇਅਰ ਸੋਸਾਇਟੀ ਪਠਾਨਕੋਟ ਵੱਲੋਂ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆI ਇਸ ਸਮਾਰੋਹ ਵਿੱਚ ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਤੋਂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰ ਰਹੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆI ਸੋਸਾਇਟੀ ਦੇ ਚੇਅਰਮੈਨ ਦਰਸ਼ਨ ਲਾਲ ਪਾਠੀ ਨੇ ਦੱਸਿਆ ਕਿ ਵਧੀਆ ਕੰਮ ਕਰ ਰਹੇ ਅਧਿਆਪਕਾਂ ਨੂੰ ਬਣਦਾ ਸਨਮਾਨ ਦੇਣ ਲਈ ਇਹ ਉਪਰਾਲਾ ਕੀਤਾ ਗਿਆ ਹੈ, ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੋਸਾਇਟੀ ਵੱਲੋਂ ਸਰਕਾਰੀ ਮਿਡਲ ਸਕੂਲ ਸੱਮੂਚੱਕ ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਸੀI ਇਹ ਸੋਸਾਇਟੀ ਲੋੜਵੰਦ ਵਿਦਿਆਰਥੀਆਂ ਦੀ ਜਿੱਥੇ ਕਿਤਾਬਾਂ, ਫ਼ੀਸ ਨਾਲ਼ ਸਹਾਇਤਾ ਕਰਦੀ ਹੈ, ਉੱਥੇ ਗ਼ਰੀਬ ਲੋੜਵੰਦ ਪਰਿਵਾਰਾਂ ਦੀ ਵੱਖ-ਵੱਖ ਢੰਗਾਂ ਨਾਲ਼ ਮਦਦ ਕਰ ਰਹੀ ਹੈI ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ) ਸੁਰਜੀਤ ਪਾਲ ਨੇ ਜਿੱਥੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਸਕੂਲ ਵਿਖੇ ਬਣੀ ਪੰਜਾਬੀ ਸੱਥ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਅਲੋਪ ਹੋ ਰਹੇ ਅਮੀਰ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਜਿਊਂਦੀ-ਜਾਗਦੀ ਮਿਸਾਲ ਹੈ, ਜਿਸ ਨੂੰ ਆਉਣ ਵਾਲੀਆਂ ਕਈ ਪੀੜ੍ਹੀਆਂ ਲਈ ਇੱਕ ਵਿਰਾਸਤੀ ਪਾਰਕ ਅਤੇ ਅਜਾਇਬ ਘਰ ਦੇ ਰੂਪ ਸੰਭਾਲਣ ਦਾ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਅਤੇ ਸਟੇਟ ਐਵਾਰਡ ਜੇਤੂ ਪੰਜਾਬੀ ਅਧਿਆਪਕ ਸੁਰਿੰਦਰ ਮੋਹਨ ਨੇ ਇੱਕ ਉੱਤਮ ਉਪਰਾਲਾ ਕੀਤਾ ਹੈI ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਅਤੇ ਪੰਜਾਬੀ ਅਧਿਆਪਕ ਸੁਰਿੰਦਰ ਮੋਹਨ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆਂ ਸਕੂਲ ਵਿੱਚ ਨਿੱਘਾ ਸਵਾਗਤ ਕੀਤਾI ਇਸ ਮੌਕੇ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਦੀ ਪ੍ਰਧਾਨ ਮੈਡਮ ਪੁਸ਼ਪਾ ਦੇਵੀ ਵੱਲੋਂ ਦਰਸ਼ਨ ਲਾਲ ਪਾਠੀ ਅਤੇ ਸੋਸਾਇਟੀ ਮੈਂਬਰਾਂ ਨੂੰ ਇੱਕ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆI ਇਸ ਮੌਕੇ ਸੋਸਾਇਟੀ ਦੇ ਚੇਅਰਮੈਨ ਦਰਸ਼ਨ ਲਾਲ ਪਾਠੀ, ਸੋਸਾਇਟੀ ਮੈਂਬਰ ਸੁਖਰਾਜ ਭੀਮ ਐਡਵੋਕਟ, ਸਟੇਟ ਐਵਾਰਡੀ ਮਾਸਟਰ ਜੀਤ ਰਾਜ, ਸਟੇਟ ਐਵਾਰਡੀ ਮਾਸਟਰ ਸੁਰਿੰਦਰ ਮੋਹਨ, ਦਰਸ਼ਨ ਲਾਲ, ਮਮਤਾ ਰਾਣੀ, ਸੁਨੀਤਾ ਦੇਵੀ, ਕਮਲਜੀਤ ਕੌਰ, ਪਵਨ ਅੱਤਰੀ ਤੋਂ ਇਲਾਵਾ ਸਨਮਾਨਿਤ ਹੋਣ ਵਾਲ਼ੇ ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਅਧਿਆਪਕ ਹਾਜ਼ਰ ਸਨI ਸਮਾਰੋਹ ਦੇ ਅੰਤ ਵਿੱਚ ਦਰਸ਼ਨ ਲਾਲ ਪਾਠੀ ਵੱਲੋਂ ਵਧੀਆ ਪ੍ਰਬੰਧਾਂ ਲਈ ਸਕੂਲ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਦਾ ਧੰਨਵਾਦ ਕੀਤਾI

error: copy content is like crime its probhihated