Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਟੀ ਥਾਣਾ ਬਲਾਚੌਰ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਨਾਕਾ ਲਗਾ ਕੇ ਵਾਹਨਾਂ ਦੀ ਮੁਸ਼ਤੈਦੀ ਨਾਲ ਕੀਤੀ ਜਾਂਚ 

ਸਿਟੀ ਥਾਣਾ ਬਲਾਚੌਰ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਨਾਕਾ ਲਗਾ ਕੇ ਵਾਹਨਾਂ ਦੀ ਮੁਸ਼ਤੈਦੀ ਨਾਲ ਕੀਤੀ ਜਾਂਚ 

  • ਸਿਟੀ ਥਾਣਾ ਬਲਾਚੌਰ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਨਾਕਾ ਲਗਾ ਕੇ ਵਾਹਨਾਂ ਦੀ ਮੁਸ਼ਤੈਦੀ ਨਾਲ ਕੀਤੀ ਜਾਂਚ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਡੀਐਸਪੀ ਬਲਾਚੌਰ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ  ਦੇ ਚਲਦਿਆਂ ਥਾਣਾ ਸਿਟੀ ਬਲਾਚੌਰ ਦੇ ਐੱਸਐੱਚਓ ਗੁਰਮੀਤ ਸਿੰਘ ਵੱਲੋਂ ਆਪਣੀ ਪੁਲਿਸ ਟੀਮ ਸਮੇਤ ਮੇਨ ਚੌਕ ਬਲਾਚੌਰ ਵਿੱਚ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਮੁਸਤੈਦੀ ਨਾਲ ਜਾਂਚ ਕੀਤੀ ਗਈ । ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਅਤੇ ਅਮਨ ਸ਼ਾਂਤੀ ਨੂੰ ਪੂਰੀ ਤਰ੍ਹਾਂ ਨਾਲ ਬਹਾਲ ਰੱਖਿਆ ਜਾਵੇਗਾ। ਉਨਾਂ  ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਲਾਕੇ ‘ਚ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਗੈਰਕਾਨੂੰਨੀ ਕੰਮ ਕਰਨ ਵਾਲਿਆਂ ਅਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ  ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ । ਇਸ ਮੌਕੇ ਉਨ੍ਹਾਂ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਆਖਿਆ ਕਿ ਆਖਿਆ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ । ਸਫ਼ਰ ਕਰਨ ਸਮੇਂ ਹਮੇਸ਼ਾਂ ਹੀ ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਵਾਹਨਾਂ ਦੇ ਕਾਗਜ਼ਾਤ ਕੰਪਲੀਟ ਅਵਸਥਾ ਵਿਚ ਕੋਲ ਰੱਖੇ ਜਾਣ ਤਾਂ ਜੋ ਮੰਗਣ ਤੇ ਪੁਲਸ ਨੂੰ ਵਿਖਾਏ ਜਾ ਸਕਣ  । ਦੋ ਪਹੀਆ ਵਾਹਨ ਚਾਲਕਾਂ ਨੂੰ ਉਨ੍ਹਾਂ ਵੱਲੋਂ ਹੈਲਮਟ ਜ਼ਰੂਰੀ ਤੌਰ ਤੇ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ । ਉਨ੍ਹਾਂ ਆਖਿਆ ਕਿ ਬਚਾਓ ਵਿੱਚ ਹੀ ਬਚਾਓ ਹੈ , ਲਾਪ੍ਰਵਾਹੀ ਨਾਲ  ਵਾਹਨ ਚਲਾਉਣ ਵਾਲਾ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਜੋਖਮ  ਪਾ ਦਿੰਦਾ ਹੈ । ਇਸ ਲਈ ਸਾਨੂੰ  ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਅਸੀਂ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਸੁਰੱਖਿਅਤ ਸਫਰ ਦੇ ਸਕਦੇ ਹਾਂ  । ਉਨ੍ਹਾਂ ਆਖਿਆ ਕਿ  ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਜਿਹੇ  ਵਾਹਨ ਚਾਲਕਾਂ ਦੇ ਚਲਾਨ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ  ।

ਫੋਟੋ : ਮੇਨ ਚੌਕ ਬਲਾਚੌਰ ਵਿੱਚ ਥਾਣਾ ਸਿਟੀ ਦੇ ਐਸਐਚਓ ਗੁਰਮੀਤ ਸਿੰਘ ਵੱਲੋਂ ਲਗਾਏ ਨਾਕੇ ਦੌਰਾਨ ਵਾਹਨਾਂ ਦੀ ਜਾਂਚ ਕਰਦੀ  ਪੁਲੀਸ ਟੀਮ  ।