Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨੇ ਨਵੀਂ ਸਿੱਖਿਆ ਨੀਤੀ 2020 ਦੇ ਵਿਰੋਧ ਵਿਚ ਕਰਵਾਏ ਜਾ ਰਹੇ ਸੈਮੀਨਾਰ ਵਿਚ ਭਾਗ ਲੈਣ ਦਾ ਕੀਤਾ ਐਲਾਨ 

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨੇ ਨਵੀਂ ਸਿੱਖਿਆ ਨੀਤੀ 2020 ਦੇ ਵਿਰੋਧ ਵਿਚ ਕਰਵਾਏ ਜਾ ਰਹੇ ਸੈਮੀਨਾਰ ਵਿਚ ਭਾਗ ਲੈਣ ਦਾ ਕੀਤਾ ਐਲਾਨ 

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨੇ ਨਵੀਂ ਸਿੱਖਿਆ ਨੀਤੀ 2020 ਦੇ ਵਿਰੋਧ ਵਿਚ ਕਰਵਾਏ ਜਾ ਰਹੇ ਸੈਮੀਨਾਰ ਵਿਚ ਭਾਗ ਲੈਣ ਦਾ ਕੀਤਾ ਐਲਾਨ 

ਗੁਰਦਾਸਪੁਰ 21 ਮਾਰਚ ( ਅਸ਼ਵਨੀ ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਗੁਰਦਾਸਪੁਰ ਵਲੋਂ 27 ਮਾਰਚ ਨੂੰ ਆਲ ਇੰਡੀਆ ਫੋਰਮ ਫਾਰ ਰਾਇਟ ਟੂ ਐਜੂਕੇਸ਼ਨ ਪੰਜਾਬ ਵਲੋਂ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿਖੇ ਨਵੀਂ ਸਿੱਖਿਆ ਨੀਤੀ 2020 ਦੇ ਵਿਰੋਧ ਵਿਚ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਵੱਡੀ ਗਿਣਤੀ ਵਿਚ ਭਾਗ ਲੈਣ ਦਾ ਐਲਾਨ ਕੀਤਾ ਹੈ। ਮੋਦੀ ਸਰਕਾਰ ਵੱਲੋਂ ਪਾਸ ਕੀਤੀ ਇਸ ਸਿਖਿਆ ਨੀਤੀ ਦੇ ਨੁਕਸਾਨ ਦੱਸਣ ਲਈ ਸਮੁੱਚੇ ਭਾਰਤ ਦੇ ਲੋਕ ਪੱਖੀ ਬੁਧੀਜੀਵੀਆਂ ਵਲੋਂ ਜਨ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੈਮੀਨਾਰ ਨੂੰ ਸ਼ਹੀਦ ਭਗਤ ਸਿੰਘ ਦੇ ਭਾਣਜੇ ਜਮੂਹਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਸੰਬੋਧਨ ਕਰਨਗੇ। ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ ਹੇਠ ਡੀ ਐਮ ਐਫ ਪੰਜਾਬ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਫੋਰਮ ਦੇ ਕੋ ਕਨਵੀਨਰ ਵਿਦਿਆਰਥੀ ਨੇਤਾ ਅਮਰ ਕ੍ਰਾਂਤੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਰਾਜਾਂ ਦੇ ਅਧਿਕਾਰਾਂ ਨੂੰ ਅੱਖੋ ਪਰੋਖੇ ਕਰਕੇ ਇਸ ਨੂੰ ਆਪ ਹੁਦਰੇ ਢੰਗ ਨਾਲ ਲਾਗੂ ਕਰਨ ਜਾ ਰਹੀ ਹੈ। ਜਿਸ ਦਾ ਸਿੱਧਾ ਅਸਰ ਸੰਵਿਧਾਨ ਦੀ ਧਰਮ ਨਿਰਪੱਖਤਾ ਅਤੇ ਸਮਾਜਵਾਦੀ ਸੰਕਲਪਾਂ ਤੇ ਪੈਣ ਜਾ ਰਿਹਾ ਹੈ। ਘੋਰ ਗਰੀਬੀ ਕਾਰਨ ਪਹਿਲਾਂ ਹੀ ਹਾਸੀਏ ਧੱਕੀ ਭਾਰਤ ਦੀ ਅੱਸੀ ਪ੍ਰਤੀਸ਼ਤ ਆਬਾਦੀ ਤੋਂ ਮਹਿੰਗੀ ਸਿਖਿਆ ਕਾਰਨ ਲਾਜ਼ਮੀ ਤੇ ਮੁਫ਼ਤ ਸਿੱਖਿਆ ਅਧਿਕਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ ਵਿਰੋਧੀ ਦੀਹਾੜਾ ਮਨਾਉਣ ਦਾ ਫੈਸਲਾ ਕੀਤਾ ਹੈ। ਸਕੂਲਾਂ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਵਿਰੁੱਧ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਾਸਤਰੀ, ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਬਲਵਿੰਦਰ ਕੌਰ ਰਾਵਲਪਿੰਡੀ, ਅਮਰਜੀਤ ਸਿੰਘ ਕੋਠੇ ਘੁਰਾਲਾ, ਡਾਕਟਰ ਸਤਿੰਦਰ ਸਿੰਘ ਮਨੋਹਰ ਲਾਲ, ਗੁਰਦਿਆਲ ਚੰਦ ਬਲਵਿੰਦਰ ਕੌਰ, ਗੁਰਵਿੰਦਰ ਕੌਰ, ਨਿਰਮਲ ਸਿੰਘ ਸਰਵਾਲੀ ਨੇ ਵੀ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਮੋਦੀ ਸਰਕਾਰ ਦੀ ਫਾਸ਼ੀਵਾਦੀ ਨੀਤੀਆਂ ਦਾ ਪਰਦਾਫਾਸ਼ ਕਰਨ।