Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਿਸਾਨਾਂ ਦੀ ਤਰ੍ਹਾਂ ਮਜ਼ਦੂਰਾਂ ਦਾ ਵੀ ਕਰਜ਼ਾ ਪਹਿਲ ਦੇ ਆਧਾਰ ਤੇ ਮੁਆਫ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਕਿਸਾਨਾਂ ਦੀ ਤਰ੍ਹਾਂ ਮਜ਼ਦੂਰਾਂ ਦਾ ਵੀ ਕਰਜ਼ਾ ਪਹਿਲ ਦੇ ਆਧਾਰ ਤੇ ਮੁਆਫ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਕਿਸਾਨਾਂ ਦੀ ਤਰ੍ਹਾਂ ਮਜ਼ਦੂਰਾਂ ਦਾ ਵੀ ਕਰਜ਼ਾ ਪਹਿਲ ਦੇ ਆਧਾਰ ਤੇ ਮੁਆਫ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਬੇਗਮਪੁਰਾ ਟਾਈਗਰ ਫੋਰਸ ਵੱਲੋਂ ਪਿੰਡ ਡੱਲੇਵਾਲ ਵਿਖੇ ਲਗਾਇਆ ਗਿਆ ਯੂਨਿਟ

ਹੁਸ਼ਿਆਰਪੁਰ 21 ਮਾਰਚ ( ਤਰਸੇਮ ਦੀਵਾਨਾ ) : ਬੇਗਮਪੁਰਾ ਟਾਈਗਰ ਫੋਰਸ ਵੱਲੋਂ ਲਗਾਤਾਰ ਪਿੰਡਾਂ ਕਸਬਿਆ ਅਤੇ ਸਹਿਰਾ ਵਿੱਚ ਮੀਟਿੰਗਾਂ ਕੀਤੀਆਂ  ਜਾ ਰਹੀਆਂ ਹਨ । ਇਸੇ ਤਹਿਤ ਪਿੰਡ ਡੱਲੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬੇਗਮਪੁਰਾ ਟਾਈਗਰ ਫੋਰਸ ਦੇ  ਅਹੁਦੇਦਾਰਾਂ ਵੱਲੋਂ ਮੀਟਿੰਗ ਕਰਕੇ ਨਵਾਂ ਯੂਨਿਟ ਲਗਾਇਆ ਗਿਆ  ਇਸ ਮੌਕੇ ਪਿੰਡ ਡੱਲੇਵਾਲ ਤੋਂ ਪ੍ਰਧਾਨ ਸ਼ੁਭਾਸ਼ ਚੰਦਰ, ਉਪ ਪ੍ਰਧਾਨ ਰਵਿੰਦਰ ਕੁਮਾਰ ,ਮੈਂਬਰ ਜਸ਼ਨਪ੍ਰੀਤ, ਮੈਂਬਰ ਜਤਿਨ ਕੁਮਾਰ, ਮੈਂਬਰ ਬਲਜਿੰਦਰ ਕੁਮਾਰ ,ਮੈਂਬਰ ਦਿਨੇਸ਼ ਕੁਮਾਰ ,ਮੈਂਬਰ ਧੀਰਜ ਕੁਮਾਰ  ਨੂੰ ਪਿੰਡ ਤੋਂ ਅਹੁਦੇ ਦਿੱਤੇ  ਗਏ । ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਤਾਰਾ ਚੰਦ ਅਤੇ ਦੋਆਬਾ ਪ੍ਰਧਾਨ ਅਮਰਜੀਤ ਸੰਧੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਸਰਕਾਰ ਕਿਸਾਨਾਂ ਦੀ ਤਰ੍ਹਾਂ ਮਜ਼ਦੂਰਾਂ ਦਾ ਵੀ ਕਰਜ਼ਾ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਮੁਆਫ ਕਰੇ । ਜੇਕਰ ਕਿਸਾਨਾਂ ਦਾ ਕਰਜ਼ਾ ਪੰਜਾਬ ਸਰਕਾਰ ਮੁਆਫ਼ ਕਰ ਸਕਦੀ ਹੈ ਤੇ ਮਜ਼ਦੂਰਾਂ ਦਾ ਕਿਉਂ ਨਹੀਂ ? ਮਜ਼ਦੂਰ ਵੀ ਮਿਹਨਤ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ ।  ਕਰੋਨਾ ਕਾਲ ਦੇ ਵਿੱਚ ਮਜ਼ਦੂਰਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ।ਇਨ੍ਹਾਂ ਦੋ ਸਾਲਾਂ ਦੇ ਵਿੱਚ ਕੋਰੋਨਾ ਦੇ ਆਉਣ ਕਰਕੇ ਮਜ਼ਦੂਰਾਂ ਦੀ ਜ਼ਿੰਦਗੀ ਬਹੁਤ ਹੀ ਔਖੀ ਹੋ ਚੁੱਕੀ ਹੈ । ਉਹ ਆਪਣੇ ਘਰ ਦਾ ਗੁਜ਼ਾਰਾ ਪਤਾ ਨਹੀਂ ਕਿਸ ਤਰ੍ਹਾਂ ਚਲਾਉਂਦੇ ਹਨ ਤੇ ਕਰਜ਼ੇ ਦੀਆਂ ਕਿਸ਼ਤਾਂ ਕਿੱਥੋਂ ਦੇਣਗੇ । ਬੇਗਮਪੁਰਾ ਟਾਈਗਰ ਫੋਰਸ ਨੇ ਮੰਗ ਕਰਦਿਆਂ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਪਹਿਲ ਦੇ ਆਧਾਰ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ ਤਾਂ ਜੋ ਮਜ਼ਦੂਰ ਵੀ ਆਪਣੀ ਜ਼ਿੰਦਗੀ ਆਰਾਮ ਨਾਲ ਬਤੀਤ ਕਰ ਸਕਣ ਇਸ ਮੌਕੇ ਪੰਜਾਬ ਪ੍ਰਧਾਨ ਤਾਰਾ ਚੰਦ ਦੋਆਬਾ ਪ੍ਰਧਾਨ ਅਮਰਜੀਤ ਸੰਧੀ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ ਜ਼ਿਲ੍ਹਾ ਸਕੱਤਰ ਈਸ਼ ਕੁਮਾਰ  ਸਰਪੰਚ ਜੀਤ ਲਾਲ ਜੀ ਮੈਂਬਰ ਪੰਚਾਇਤ ਗੁਰਮੇਲ ਚੰਦ ਰਾਕੇਸ਼ ਕੁਮਾਰ ਸੁਭਾਸ਼ ਚੰਦਰ ਰਵਿੰਦਰ ਕੁਮਾਰ ਗਿਆਨ ਚੰਦ ਪਵਨ ਕੁਮਾਰ ਜਤਿਨ ਕੁਮਾਰ ਧੀਰਜ ਕੁਮਾਰ ਜਸਵਿੰਦਰ ਬਲਵਿੰਦਰ ਕੁਮਾਰ ਦਿਨੇਸ਼ ਕੁਮਾਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ ।