Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਬੈਂਕ ਮੁਲਾਜਮ 28 ਮਾਰਚ ਦੀ ਹੜਤਾਲ ‘ਚ ਸਮੂਲੀਅਤ ਕਰਨਗੇ : ਗੁਰਸ਼ਰਨ ਕੌਰ ਸ਼ੋਕਰ

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਬੈਂਕ ਮੁਲਾਜਮ 28 ਮਾਰਚ ਦੀ ਹੜਤਾਲ ‘ਚ ਸਮੂਲੀਅਤ ਕਰਨਗੇ : ਗੁਰਸ਼ਰਨ ਕੌਰ ਸ਼ੋਕਰ

(ਕੈਪਸ਼ਨ: ਨਿਊ ਪੈਨਸ਼ਨ ਸਕੀਮ ਤੋਂ ਤੰਗ ਮੁਲਾਜ਼ਮ 28 ਮਾਰਚ ਦੀ ਹੜਤਾਲ ਸੰਬੰਧੀ ਪੋਸਟਰ ਲਗਾਉਂਦੇ ਹੋਏ)

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਬੈਂਕ ਮੁਲਾਜਮ 28 ਮਾਰਚ ਦੀ ਹੜਤਾਲ ਚ ਸਮੂਲੀਅਤ ਕਰਨਗੇ-ਗੁਰਸ਼ਰਨ ਕੌਰ ਸ਼ੋਕਰ

ਮਜਾਰੀ ਸਾਹਾਬਾ,22 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ): ਪੁਰਾਣੀ ਪੈਨਸ਼ਨ ਮੁਲਾਜਮ ਦਾ ਹੱਕ ਹੈ,ਕੋਈ ਖੈਰਾਤ ਨਹੀਂ। ਇਸ ਹੱਕ ਦੀ ਪ੍ਰਾਪਤੀ ਤੱਕ ਸਾਡਾ ਸ਼ੰਘਰਸ਼ ਜਾਰੀ ਰਹੇਗਾ। ਜੇਕਰ ਪੰਜ ਸਾਲ ਲਈ ਚੁਣੇ ਜਾਂਦੇ ਵਿਧਾਇਕ ਨੂੰ ਉਮਰ ਭਰ ਲਈ ਪੈਨਸ਼ਨ ਮਿਲ ਸਕਦੀ ਹੈ,ਫਿਰ 35-40 ਸਾਲ ਇੱਕ ਵਿਭਾਗ ਦੀ ਸੇਵਾ ਕਰਕੇ ਸੇਵਾ ਮੁਕਤ ਹੋਏ ਕਰਮਚਾਰੀ ਨੂੰ ਪੈਨਸ਼ਨ ਕਿਉਂ ਨਹੀਂ ? ਇਸ ਲਈ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਸਮੂਹ ਬੈਂਕ ਅਧਿਕਾਰੀ ਅਤੇ ਕਰਮਚਾਰੀ 28 ਮਾਰਚ ਦੀ ਦੇਸ ਵਿਆਪੀ ਹੜਤਾਲ ਵਿੱਚ ਵੱਧ ਚੜਕੇ ਸਮੂਲੀਅਤ ਕਰਨਗੇ, ਇਹ ਵਿਚਾਰ ਪ੍ਰੈਸ ਨਾਲ ਮੈਮ ਗੁਰਸ਼ਰਨ ਕੌਰ ਸ਼ੋਕਰ ਬੈਂਕ ਅਫ਼ਸਰ ਪੰਜਾਬ ਐਂਡ ਸਿੰਧ ਬੈਂਕ ਨੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੁਲਾਜਮ ਵਰਗ ਨੂੰ ਬਹੁਤ ਸਾਰੀਆਂ ਉਮੀਦਾਂ ਹਨ, ਕਿਉਂਕਿ ਮੁਲਾਜਮ ਪੁਰਾਣੀਆਂ ਸਰਕਾਰਾਂ ਦੇ ਲਾਰਿਆਂ ਅਤੇ ਡੰਗ ਟਪਾਊ ਨੀਤੀਆਂ ਤੋਂ ਤੰਗ ਆ ਚੁੱਕੇ ਸਨ। ਇਸ ਲਈ ਪੰਜਾਬ ਦੇ ਸਮੁੱਚੇ ਮੁਲਾਜਮਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਫ਼ੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰਾਂ ਅਤੇ ਪੰਜਾਬ ਦੇ ਨਵ-ਨਿਯੁਕਤ ਹੋਏ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਮੁਲਾਜਮਾਂ ਨਾਲ ਵਾਇਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਕਿਸੇ ਮੁਲਾਜ਼ਮ ਨੂੰ ਧਰਨਾ ਜਾ ਹੜਤਾਲ ਨਹੀਂ ਕਰਨੀ ਪਵੇਗੀ। ਉਨ੍ਹਾਂ ਦੇ ਮਸਲੇ ਸਰਕਾਰ ਪਹਿਲ ਦੇ ਅਧਾਰ ਉੱਤੇ ਹੱਲ ਕਰੇਗੀ। ਮੈਮ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਪਾਰਟੀ ਨੇ ਪੂਰਨ ਬਹੁਮਤ ਪ੍ਰਾਪਤ ਕਰਕੇ ਸਰਕਾਰ ਬਣਾਈ ਹੈ,ਇਸ ਲਈ ਸਰਕਾਰ ਨੂੰ ਆਪਣੇ ਵਾਇਦੇ ਅਨੁਸਾਰ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ਼ ਉੱਤੇ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਪੰਜਾਬ ਦੇ ਕਰੀਬ 2 ਲੱਖ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰ ਦੇਣਾ ਚਾਹੀਦਾ ਹੈ। ਮੈਮ ਨੇ ਦੱਸਿਆ ਕਿ 28 ਮਾਰਚ ਨੂੰ ਹੋਣ ਵਾਲੀ ਹੜਤਾਲ ਵਿੱਚ ਸਮੂਲੀਅਤ ਕਰਨ ਲਈ ਮੁਲਾਜਮਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਨ ਪੀ ਐਸ ਤੋਂ ਪੀੜਤ ਸਾਰੇ ਮੁਲਾਜ਼ਮ ਹੜਤਾਲ ਵਾਲੇ ਦਿਨ ਸ਼ਾਮ 2.30 ਵਜੇ ਸਥਾਨਿਕ ਬਾਰਾਦਰੀ ਪਾਰਕ ਇੱਕਠੇ ਹੋਕੇ ਸ਼ਹਿਰ ਦੇ ਮੇਨ ਬਜਾਰ ਵਿੱਚੋਂ ਰੋਸ ਮਾਰਚ ਕਰਦੇ ਹੋਏ ਡੀ ਸੀ ਦਫ਼ਤਰ ਪਹੁੰਚਕੇ ਮਾਣਯੋਗ ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਸੰਬੰਧੀ ਆਪਣਾ ਮੰਗ ਪੱਤਰ ਭੇਜਣਗੇ। ਇਸ ਰੋਸ ਮਾਰਚ ਨੂੰ ਸਫ਼ਲ ਬਨਾਉਣ ਲਈ ਐਨ ਪੀ ਐਸ ਤੋਂ ਪੀੜਤ ਕਰਮਚਾਰੀਆਂ ਦੀਆਂ ਡਿਊਟੀਆ ਲਗਾ ਦਿੱਤੀਆ ਗਈਆਂ ਹਨ ਕਿ ਉਹ ਹਰ ਵਿਭਾਗ ਦੇ ਮੁਲਾਜਮ ਨੂੰ ਐਨ ਪੀ ਐਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਇਸ ਰੋਸ ਮਾਰਚ ਵਿੱਚ ਹਿੱਸਾ ਲੈਣ ਤਾਂ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਵਾਈ ਜਾ ਸਕੇ। ਇਸ ਮੌਕੇ ਉਨਾਂ ਦੇ ਨਾਲ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਅਤੇ ਮੈਮ ਗੁਰਪ੍ਰੀਤ ਕੌਰ ਵੀ ਮੌਜੂਦ ਸਨ।