Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਸਾਲਾਨਾ ਇਨਾਮ ਵੰਡ ਸਮਾਗਮ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਸਾਲਾਨਾ ਇਨਾਮ ਵੰਡ ਸਮਾਗਮ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਸਾਲਾਨਾ ਇਨਾਮ ਵੰਡ ਸਮਾਗਮ

ਗੜ੍ਹਦੀਵਾਲਾ 22 ਮਾਰਚ (ਚੌਧਰੀ) : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ. ਬਲਜੀਤ ਸਿੰਘ ਬਲੱਗਣ ਨੂੰ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਅਕ ਖ਼ੇਤਰ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸ਼ੀਮ ਕੀਤੇ ਗਏ। ਸਮਾਗਮ ਨੇ ਆਰੰਭ ਵਿੱਚ ਧਾਰਮਿਕ ਸਿਖਿਆ ਦੀ ਅਧਿਆਪਕਾ ਪ੍ਰੋ. ਜਤਿੰਦਰ ਕੌਰ ਨੇ ਸ. ਬਲਜੀਤ ਸਿੰਘ ਬਲੱਗਣ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ  ਕਰਵਾਇਆ। 10+2 ਦੀ ਪ੍ਰੀ-ਬੋਰਡ ਪ੍ਰੀਖਿਆ ਵਿੱਚ ਆਰਟਸ ਵਿੱਚ ਗਗਨਦੀਪ ਸਿੰਘ, ਕਮਰਸ ਵਿਚੋਂ ਕੋਮਲਪ੍ਰੀਤ ਕੌਰ, ਨਾਨ-ਮੈਡੀਕਲ ਵਿਚ ਪ੍ਰੇਰਨਾ ਅਤੇ ਮੈਡੀਕਲ ਵਿਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਜਿਸ ਸਦਕਾ ਇਹਨਾਂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। 10+2 ਬੋਰਡ ਦੀ ਪ੍ਰੀਖਿਆ (2020-21) ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਅਮਨਪ੍ਰੀਤ ਕੌਰ (ਆਰਟਸ),ਰਮਨਦੀਪ ਕੌਰ (ਕਮਰਸ), ਸੰਜਨਾਂ ਡਡਵਾਲ (ਮੈਡੀਕਲ) ਅਤੇ ਜਸਪ੍ਰੀਤ ਕੌਰ (ਨਾਨ-ਮੈਡੀਕਲ) ਨੇ ਪਹਿਲਾ ਸਥਾਨ ਹਾਸਲ ਕਰਕੇ ਇਨਾਮ ਪ੍ਰਾਪਤ ਕੀਤਾ।ਇਸ ਉਪਰੰਤ ਸ. ਬਲਜੀਤ ਸਿੰਘ ਬਲੱਗਣ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਲੋੜਵੰਦ ਵਿਦਿਆਰਥੀਆ ਨੁੰ ਫੀਸ ਭਰਨ ਲਈ 10,000/- ਦੀ ਰਾਸ਼ੀ ਵੀ ਪ੍ਰਦਾਨ ਕੀਤੀ। ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਇੰਚਾਰਜ ਪ੍ਰੋ. ਅਰਚਨਾ ਠਾਕੁਰ ਨੇ ਮੁੱਖ ਮਹਿਮਾਨ ਦਾ ਕਾਲਜ ਆਉਣ ਲਈ ਧੰਨਵਾਦ ਕੀਤਾ। ਇਸ ਮੋਕੇ ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਵਾਇਸ ਪ੍ਰਿੰਸੀਪਲ ਪ੍ਰੋ. ਸੰਜੀਵ ਸਿੰਘ ਤੋਂ ਇਲਾਵਾ ਪ੍ਰੋ. ਸੀਮਾ ਕੁਮਾਰੀ, ਪ੍ਰੋ. ਸੁਖਵਿੰਦਰ ਕੁਮਾਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਸ਼ਾਇਨਾਂ ਪਰਮਾਰ ਨੇ ਨਿਭਾਈ।

error: copy content is like crime its probhihated