Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜਾ ਦੇ ਕੇ ਮਜ਼ਬੂਤ ਬਣਾਉਣ ਬੈਂਕ : ਵਧੀਕ ਡਿਪਟੀ ਕਮਿਸ਼ਨਰ

ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜਾ ਦੇ ਕੇ ਮਜ਼ਬੂਤ ਬਣਾਉਣ ਬੈਂਕ : ਵਧੀਕ ਡਿਪਟੀ ਕਮਿਸ਼ਨਰ

ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜਾ ਦੇ ਕੇ ਮਜ਼ਬੂਤ ਬਣਾਉਣ ਬੈਂਕ : ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਕਰਜਾ ਯੋਜਨਾ ਸਾਲ 2021-22 ਤਹਿਤ ਦਸੰਬਰ 2021 ਤੱਕ ਦਿੱਤਾ 7295.98 ਕਰੋੜ ਰੁਪਏ ਦਾ ਕਰਜਾ

ਹੁਸ਼ਿਆਰਪੁਰ, 22 ਮਾਰਚ(ਬਿਊਰੋ) : ਬੈਂਕ ਵੱਖ-ਵੱਖ ਕਰਜਾ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਮਜ਼ਬੂਤ ਕਰਨ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜਾ ਪ੍ਰਦਾਨ ਕਰਨ ਤਾਂ ਜੋ ਉਹ ਆਤਮ ਨਿਰਭਰ ਹੋ ਸਕਣ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਨੇ ਜ਼ਿਲ੍ਹੇ ਦੇ ਲੀਡ ਬੈਂਕ ਵਲੋਂ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰੱਖੇ। ਇਸ ਦੌਰਾਨ ਉਨ੍ਹਾਂ ਨਾਲ ਸਰਕਲ ਹੈਡ ਪੰਜਾਬ ਨੈਸ਼ਨਲ ਬੈਂਕ ਡਾ. ਰਾਜੇਸ਼ ਪ੍ਰਸਾਦ, ਆਰ.ਬੀ.ਆਈ. ਦੇ ਐਲ.ਡੀ.ਓ. ਸ੍ਰੀ ਕ੍ਰਿਸ਼ਨ ਬਿਸਵਾਸ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਧਾਉਣ ਦੀ ਜ਼ਰੂਰਤ ਦੇ ਸਬੰਧ ਵਿਚ ਨਿਰਦੇਸ਼ ਦਿੰਦੇ ਹੋਏ ਬੈਂਕਾਂ ਨੂੰ ਇਸ ਦਿਸ਼ਾ ਵਿਚ ਧਿਆਨ ਦੇਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋਕ ਖਾਸ ਕਰਕੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕ ਕਰਜਾ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰਕੇ ਜੀਵਨ ਪੱਧਰ ਨੂੰ ਉਚਾ ਚੁੱਕ ਸਕਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੁਆਰਾ ਕਰਜਾ ਯੋਜਨਾ ਸਾਲ 2021-22 ਤਹਿਤ ਦਸੰਬਰ 2021 ਤੱਕ ਕੁਲ 7295.98 ਕਰੋੜ ਰੁਪਏ ਕਰਜੇ ਵਜੋਂ ਦਿੱਤੇ ਗਏ, ਜਦਕਿ ਟੀਚਾ 10312.85 ਕਰੋੜ ਰੁਪਏ ਸੀ। ਇਸ ਵਿਚ ਪ੍ਰਾਥਮਿਕਤਾ ਖੇਤਰ ਨੂੰ 5879.22 ਕਰੋੜ ਰੁਪਏ ਦੇ ਕਰਜੇ ਦਿੱਤੇ ਗਏ ਜਦਕਿ ਗੈਰ ਪ੍ਰਾਥਮਿਕਤਾ ਖੇਤਰ ਵਿਚ 1416.76 ਕਰੋੜ ਰੁਪਏ ਦੇ ਕਰਜੇ ਦਿੱਤੇ ਗਏ। ਪ੍ਰਾਥਮਿਕਤਾ ਖੇਤਰ ਵਿਚ 4335.38 ਕਰੋੜ ਰੁਪਏ ਖੇਤੀਬਾੜੀ ਲਈ, 1291.02 ਕਰੋੜ ਰੁਪਏ ਗੈਰ ਖੇਤੀ ਖੇਤਰ ਲਈ ਅਤੇ 252.82 ਕਰੋੜ ਰੁਪਏ ਹੋਰ ਪ੍ਰਾਥਮਿਕਤਾ ਖੇਤਰ ਨੂੰ ਕਰਜ਼ੇ ਵਜੋਂ ਦਿੱਤੇ ਗਏ।
ਦਰਬਾਰਾ ਸਿੰਘ ਨੇ ਬੈਂਕਾਂ ਨੂੰ ਵੱਧ ਤੋਂ ਵੱਧ ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਪ੍ਰਦਾਨ ਕਰਨ ’ਤੇ ਜੋਰ ਦਿੱਤਾ। ਉਨ੍ਹਾਂ ਬੈਂਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਕ੍ਰਿਸ਼ੀ ਤੇ ਲਘੂ ਉਦਯੋਗ, ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਸਿਰਜਨ ਪ੍ਰੋਗਰਾਮ, ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ, ਡੇਅਰ ਟਾਈ-ਅਪ ਯੋਜਨਾ ਤਹਿਤ ਕਰਜਾ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਡੀ ਆਰ ਆਈ ਸਕੀਮ ਵਿਚ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਹੋ ਸਕੇ। ਉਨ੍ਹਾਂ ਬੈਂਕਾਂ ਨੂੰ ਜੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਗਰੀਬ ਲੋਕਾਂ ਦਾ ਬੀਮਾ ਕੀਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡੀ.ਜੀ.ਐਮ. ਪੰਜਾਬ ਨੈਸ਼ਨਲ ਬੈਂਕ ਡਾ. ਰਾਜੇਸ਼ ਪ੍ਰਸਾਦ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬੈਂਕਾਂ ਵਿਚ ਜਮ੍ਹਾਂ ਰਾਸ਼ੀਆਂ ਜੋ ਕਿ ਦਸੰਬਰ 2020 ਵਿਚ 35384.82 ਕਰੋੜ ਰੁਪਏ ਸੀ, ਦਸੰਬਰ 2021 ਵਿਚ ਵੱਧ ਕੇ 37867.24 ਕਰੋੜ ਰੁਪਏ ਹੋ ਗਈ। ਇਸ ਤਰ੍ਹਾਂ ਬੈਂਕਾਂ ਵਲੋਂ ਦਿੱਤੇ ਗਏ ਕੁਲ ਕਰਜੇ ਦੀ ਰਕਮ ਜੋ ਕਿ ਦਸੰਬਰ 2020 ਵਿਚ 9479.78 ਕਰੋੜ ਰੁਪਏ ਸੀ, ਦਸੰਬਰ 2021 ਵਿਚ ਵੱਧ ਕੇ 10282.37 ਕਰੋੜ ਰੁਪਏ ਹੋ ਗਈ।
ਲੀਡ ਜ਼ਿਲ੍ਹਾ ਮੈਨੇਜਰ ਤਰਸੇਮ ਸਿੰਘ ਪੁਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੈਂਕਾਂ ਵਲੋਂ ਦਸੰਬਰ 2021 ਵਿਚ 12381 ਕਿਸਾਨਾਂ ਨੂੰ 459.44 ਕਰੋੜ ਰੁਪਏ ਦੇ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਉਦਮੀਆਂ ਨੂੰ ਵੱਧ ਤੋਂ ਵੱਧ ਕਰਜਾ ਦੇਣ ਤਾਂ ਜੋ ਜ਼ਿਲ੍ਹੇ ਵਿਚ ਨਵੇਂ ਉਦਯੋਗ ਧੰਦੇ ਲੱਗ ਸਕਣ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਬੈਂਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਪਸ਼ੂ ਪਾਲਣ, ਜ਼ਿਲ੍ਹਾ ਉਦਯੋਗ ਕੇਂਦਰ ਐਸ.ਆਰ.ਐਲ.ਐਮ., ਐਨ.ਯੂ.ਐਲ.ਐਮ ਆਦਿ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated