ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਪ੍ਰਚਾਰ ਸਬੰਧੀ ਪ੍ਰਚਾਰ ਵੈਨ ਨੂੰ ਕੀਤਾ ਰਵਾਨਾ
–ਆਬਜਰਵੇਸ਼ਨ ਹੋਮ, ਪਲੇਸ ਆਫ਼ ਸੇਫਟੀ, ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਜੁਵੇਨਾਇਲ ਹੋਮ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦਾ ਵੀ ਕੀਤਾ ਦੌਰਾ
ਹੁਸ਼ਿਆਰਪੁਰ, 22 ਮਾਰਚ(ਬਿਊਰੋ) : ਸੀ.ਜੇ.ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ 14 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਪ੍ਰਚਾਰ ਸਬੰਧੀ ਟਰੈਵਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਪ੍ਰਚਾਰ ਵੈਨ 3 ਅਪ੍ਰੈਲ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਹਲਕਿਆਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਮੇਡੀਏਸ਼ਨ ਤੇ ਕੰਸਲੀਏਸ਼ਨ ਸੈਂਟਰ ਦਾ ਪ੍ਰਚਾਰ ਕਰੇਗੀ।
ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਬਜਰਵੇਸ਼ਨ ਹੋਮ, ਪਲੇਸ ਆਫ਼ ਸੇਫਟੀ, ਚਿਲਡਰਨ ਹੋਮ ਤੇ ਜੁਵੇਨਾਇਲ ਹੋਮ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਨਿਰੀਖਣ ਕੀਤਾ। ਉਨ੍ਹਾਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕੀਤਾ ਅਤੇ ਅਥਾਰਟੀ ਵਲੋਂ ਕੇਸਾਂ ਵਿਚ ਨਿਯੁਕਤ ਕੀਤੇ ਪੈਨਲ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 21 ਮਾਰਚ ਨੂੰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਦਾ ਵੀ ਦੌਰਾ ਕੀਤਾ। ਉਨ੍ਹਾਂ ਨਸ਼ੇ ਤੋਂ ਪੀੜ੍ਹਤ ਵਿਅਕਤੀਆਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੇਂਦਰ ਦੇ ਇੰਚਾਰਜ ਨੂੰ ਇਥੇ ਆਉਣ ਵਾਲੇ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਕਿਸੇ ਮੈਂਬਰ ਦੀ ਕੋਵਿਡ-19 ਕਾਰਨ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਟੇ੍ਰਨੀ ਜੱਜ ਕੇਸ਼ਵ ਅਗਨੀਹੋਤਰੀ, ਸਟਾਫ ਮੈਂਬਰ, ਪੀ.ਐਲ.ਵੀ. ਪਵਨ ਕੁਮਾਰ, ਸੁਪਰਡੈਂਟ ਆਬਜਰਵੇਸ਼ਨ ਹੋਮ ਨਰੇਸ਼ ਕੁਮਾਰ, ਰੀਨਾ ਰਾਣੀ ਵੀ ਮੌਜੂਦ ਸਨ।








