Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੱਚੇ ਅਧਿਆਪਕ 27 ਮਾਰਚ ਨੂੰ ਕੱਢਣਗੇ ਸੰਗਰੂਰ ‘ਚ ਸਵਾਗਤੀ ਮਾਰਚ

ਕੱਚੇ ਅਧਿਆਪਕ 27 ਮਾਰਚ ਨੂੰ ਕੱਢਣਗੇ ਸੰਗਰੂਰ ‘ਚ ਸਵਾਗਤੀ ਮਾਰਚ

ਕੱਚੇ ਅਧਿਆਪਕ 27 ਮਾਰਚ ਨੂੰ ਕੱਢਣਗੇ ਸੰਗਰੂਰ ‘ਚ ਸਵਾਗਤੀ ਮਾਰਚ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਮੁੱਖ ਮੰਤਰੀ ਪੰਜਾਬ ਦੇ ਘਰ ਜਾ ਕੇ ਦੇਣਗੇ ਸ਼ੁਭਕਾਮਨਾਵਾਂ ਅਤੇ ਦੱਸਣਗੇ ਆਪਣੇ ਹਾਲਾਤ–ਹਰਜੀਤ ਸਿੰਘ ਸਹੋਤਾ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਜੀਤ ਸਿੰਘ ਸਹੋਤਾ ਨੇ ਦੱਸਿਆ ਕਿ 20 ਮਾਰਚ ਨੂੰ ਲੁਧਿਆਣਾ ਵਿਖੇ ਸੱਦੀ ਸੂਬਾ ਪੱਧਰੀ ਮੀਟਿੰਗ ਵਿੱਚ ਪੰਜਾਬ ਦੇ ਜਿਲ੍ਹਾ ਪ੍ਰਧਾਨਾਂ ਦੀ ਪੂਰਨ ਸਹਿਮਤੀ ਨਾਲ ਸੂਬਾ ਕਮੇਟੀ ਦੀ ਮੁੜ ਚੋਣ ਕਰਕੇ ਮਨਿੰਦਰ ਸਿੰਘ ਮਰਵਾਹਾ ਨੂੰ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕਰਕੇ ਸਮੂਹ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਸਟੇਟ ਕਮੇਟੀ ਵਲੋਂ ਫੈਸਲਾ ਲਿਆ ਗਿਆ ਕਿ 27.ਮਾਰਚ ਨੂੰ ਮੁੱਖ ਮੰਤਰੀ ਦੇ ਘਰ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਵਾਗਤੀ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਸਮੂਹ ਕਮੇਟੀ ਮੈਂਬਰ ਹਾਜਰ ਹੋਣਗੇ ਅਤੇ ਪਿਛਲੇ 14.ਸਾਲਾਂ ਤੋਂ ਆਰਥਿਕ, ਮਾਨਸਿਕ ਪ੍ਰੇਸ਼ਾਨੀਆਂ ਝੱਲ ਕੇ ਸੋਸ਼ਣ ਦਾ ਸ਼ਿਕਾਰ ਕੱਚੇ ਅਧਿਆਪਕ ਸ਼ੁਭਕਾਮਨਾਵਾਂ ਦੇ ਕੇ ਮੁੱਖ ਮੰਤਰੀ ਪੰਜਾਬ ਨੂੰ ਆਪਣੀ ਆਰਥਿਕ ਹਾਲਤ ਬਿਆਨ ਕਰਨਗੇ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਸ਼ਿਵ ਕੁਮਾਰ ਟੌਂਸਾ ਨੇ ਦੱਸਿਆ ਕਿ ਨਿਗੁਣੀਆਂ ਤਨਖਾਹਾਂ ਤੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨਾਲ ਸਮੇਂ ਦੀਆਂ ਸਰਕਾਰਾਂ ਧੱਕਾ ਕਰਦੀਆਂ ਆਈਆਂ ਹਨ ਅਤੇ ਝੂਠੇ ਲਾਰੇ ਲਗਾ-ਲਗਾ ਕੇ
ਡੰਗ ਟਪਾਊ ਨੀਤੀ ਨਾਲ ਸਮਾਂ ਪਾਸ ਕੀਤਾ। ਕੈਪਟਨ ਅਮਰਿੰਦਰ ਸਿੰਘ ਪਿਛਲੀਆਂ ਵੋਟਾਂ ਤੋਂ ਪਹਿਲਾਂ ਪੱਕੇ ਕਰਨ ਦਾ ਵਾਅਦਾ ਕਰਕੇ 5 ਸਾਲ ਲਾਰੇ ਲਾਉਂਦਾ ਰਿਹਾ। ਆਮ ਆਦਮੀ ਪਾਰਟੀ ਤੋਂ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਸ੍ਰ, ਭਗਵੰਤ ਮਾਨ ਨੇ ਵੋਟਾਂ ਤੋਂ ਪਹਿਲਾਂ ਸਰਕਾਰ ਬਣਨ ਤੇ ਕੱਚੇ ਅਧਿਆਪਕਾਂ ਨਾਲ ਤੁਰੰਤ ਪੱਕੇ ਕਰਨ ਦਾ ਵਾਅਦਾ ਕੀਤਾ ਹੈ। ਉਮੀਦ ਕਰਦੇ ਹਾਂ ਕਿ ਉਹ ਪਿਛਲੀਆਂ ਸਰਕਾਰਾਂ ਵਾਂਗ ਵਾਅਦਾ ਖਿਲਾਫੀ ਨਾ ਕਰਕੇ ਤੁਰੰਤ ਮਸਲੇ ਹੱਲ ਕਰਨਗੇ ਇਸ ਮੌਕੇ ਦਵਿੰਦਰ ਬਾਂਠ, ਨਵੀਨ, ਮਹੇਸ਼ ਰਾਣਾ, ਮੈਡਮ ਲਲਿਤਾ ਸੁਮਨ,,ਹਰਦੀਪ ਕੌਰ,ਨਰਿੰਦਰ ਕੌਰ, ਅਰਚਨਾ, ਮਨਪ੍ਰੀਤ ਕੌਰ ਤੇ ਹੋਰ ਆਗੂ ਹਾਜ਼ਰ ਸਨ
ਕੈਪਸ਼ਨ:-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਮਨਿੰਦਰ ਸਿੰਘ ਮਰਵਾਹਾ ਅਤੇ ਹੋਰ ਸੂਬਾਈ ਅਹੁਦੇਦਾਰ।