Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਸ਼ਹੀਦ ਭਗਤ ਸਿੰਘ ਹਾਲ ਵਿਖੇ ਪ੍ਰਸਿੱਧ ਅਜ਼ਾਦੀ ਘੁਲਾਟੀਏ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਜਦੋਂ ਦੇਸ਼ ਅੰਗਰੇਜ਼ੀ ਰਾਜ ਦੇ ਅਧੀਨ ਸੀ ਤਾਂ ਦੇਸ਼ ਭਗਤਾਂ ਨੇ ਦੇਸ਼ ਦੀ ਅਜ਼ਾਦੀ ਲਈ ਇੱਕ ਲੰਮਾ ਘੋਲ ਕੀਤਾ। ਸ਼ਹੀਦੇ ਆਜ਼ਮ ਸ. ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਇਸ ਵਿੱਚ ਅਪਣਾ ਭਰਭੂਰ ਯੋਗਦਾਨ ਪਾਇਆ। ਇਸ ਮੌਕੇ ਤੇ ਵਿਦਿਆਰਥੀਆਂ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਇਹਨਾਂ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ. ਓ. ਡੀ. ਰਾਜੇਸ਼ ਕੁਮਾਰ, ਸਤਵੰਤ ਕੌਰ, ਕੁਸਮ ਲਤਾ, ਰੋਮਾਨੀ ਗੋਸਵਾਮੀ, ਅਮਨਪ੍ਰੀਤ ਕੌਰ, ਸੰਦੀਪ ਸਿੰਘ, ਸ਼ੈਲੀ ਭਾਰਦਵਾਜ, ਨਵਿੰਦਰ ਸਿੰਘ, ਗੁਰਜੀਤ ਕੌਰ, ਨੀਲਮ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated