Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਣ ਦਾ ਦਿੱਤਾ ਸੱਦਾ 

ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਣ ਦਾ ਦਿੱਤਾ ਸੱਦਾ 

ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਣ ਦਾ ਦਿੱਤਾ ਸੱਦਾ 

ਬਟਾਲਾ, 23 ਮਾਰਚ (ਅਵਿਨਾਸ਼ )  ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਦਿਆਂ ਸ਼ਹੀਦਾਂ  ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਮੋਹਰਲਾ ਯੋਗਦਾਨ ਪਾਉਣ।

ਵਿਧਾਇਕ ਸ਼ੈਰੀ ਕਲਸੀ ਅੱਜ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਇੱਕ ਸਮਾਗਮ ਦੌਰਾਨ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਵਡਭਾਗੀ ਹਾਂ ਅਸੀਂ ਅਜ਼ਾਦ ਭਾਰਤ ਵਿੱਚ ਪੈਦਾ ਹੋਏ ਹਾਂ ਪਰ ਅੱਜ ਦੀ ਨੌਜਵਾਨ ਪੀੜੀ ਇਸ ਸੱਚ ਤੋਂ ਅਣਜਾਨ ਹੈ ਕਿ ਅਜ਼ਾਦੀ ਲੈਣ ਲਈ ਸਾਡੇ ਪੁਰਖਿਆਂ ਨੇ ਕਿਨੇ ਤਸੀਹੇ ਝੱਲੇ ਹਨ ਤੇ ਕਿਨੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਸਮੇਂ ਦੀ ਲੋੜ ਹੈ ਕਿ ਨੌਜਵਾਨ ਆਪਣੀ ਵਿਰਾਸਤ ਨੂੰ ਨਾ ਵਿਸਾਰਨ ਅਤੇ ਜੀਵਨ ਦੇ ਹਰ ਪਹਿਲੂ ਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਚੰਗਾ ਯੋਗਦਾਨ ਪਾਉਣ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਉਸਰ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੱਦੀ ਪਿੰਡ ਤੋਂ ਅਹਿਦ ਲੈ ਕੇ ਕੀਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਗਾ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਟਾਲਾ ਰਾਮ ਸਿੰਘ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ ਅਤੇ ਅਨੁਰਾਗ ਮਹਿਤਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾ ਕੇ ਸ਼ਰਧਾ ਪ੍ਰਗਟ ਕੀਤੀ।