Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ

ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ

ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ 

ਨੌਜਵਾਨ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ : ਡਾ. ਸੰਦੀਪ ਕੌੜਾ 

ਕਾਠਗੜ੍ਹ 23 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ) ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਨਜ਼ਦੀਕ ਰੈਲ ਮਾਜਰਾ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੇ ਥੀਮ ਤੇ ਆਯੋਜਤ ਕੀਤੇ ਗਏ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮੂਹਿਕ ਤੌਰ ਤੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ । ਇਸ ਵਰਚੁਅਲ ਪ੍ਰੋਗਰਾਮ ਵਿਚ ਡਾ ਜਗਦੀਪ ਕੌਰ ਨੇ ਸ਼ੁਰੂਆਤ ਕਰਦੇ ਹੋਏ ਸਾਰਿਆਂ ਦਾ ਸਵਾਗਤ ਕੀਤਾ ।ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਡਾ ਸੰਦੀਪ ਸਿੰਘ ਕੌੜਾ, ਸਲਾਹਕਾਰ ਪੰਜਾਬ ਸਰਕਾਰ ( ਸਕਿੱਲ ਡਿਵੈੱਲਪਮੈਂਟ ਅਤੇ ਤਕਨੀਕੀ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਇਸ ਮੌਕੇ ਤੇ ਜੁੜੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਦੇ 91ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਉਨ੍ਹਾਂ ਵੱਲੋਂ ਦੇਸ਼ ਲਈ ਸੰਜੋਏ ਗਏ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਜੀਵਨੀ ਤੋਂ ਪ੍ਰੇਰਨਾ ਲਈਏ , ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਆਉਣ ਦੀ ਵਿਸ਼ੇਸ਼ ਲੋੜ ਹੈ । ਜਿਸ ਨਾਲ ਅਸੀਂ ਸਮਾਜ ਵਿਚ ਫੈਲੀਆਂ ਬੁਰਾਈਆਂ ਜਿਵੇਂ ਬੇਰੁਜ਼ਗਾਰੀ, ਨਸ਼ੇ ,ਊਚ ਨੀਚ ਨੂੰ ਖ਼ਤਮ ਕਰਕੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਅਤੇ ਆਪਣੇ ਆਪ ਅਤੇ ਆਪਣੇ ਦੇਸ਼ ਨੂੰ ਅੱਗੇ ਵਧਾ ਸਕਦੇ ਹਾਂ ।ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਅੱਜ ਵੀ ਸ.ਭਗਤ ਸਿੰਘ ਪ੍ਰੇਰਨਾ ਦਾ ਸਰੋਤ ਹਨ ਜਿਨ੍ਹਾਂ ਨੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ ਸੀ ਅਤੇ ਦੇਸ਼ ਦੀ ਆਜ਼ਾਦੀ ਲਈ ਵਡਮੁੱਲੀ ਕੁਰਬਾਨੀ ਦਿੱਤੀ । ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਦੁਨੀਆਂ ਦੀ ਸਭ ਤੋਂ ਵੱਧ ਨੌਜਵਾਨ ਜਨਸੰਖਿਆ ਹੈ ਜਿਹੜੀ ਕਿ ਪੂਰੇ ਸੰਸਾਰ ਦੀ ਦਿਸ਼ਾ ਬਦਲ ਸਕਦੀ ਹੈ ਬਸ਼ਰਤੇ ਕਿ ਇਹ ਆਪਣੇ ਕੰਮ ਵਿਚ ਪੂਰੀ ਤਰ੍ਹਾਂ ਨਾਲ ਸਕਿੱਲ ਹੋਵੇ ।ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ , ਕਵਿਤਾਵਾਂ ,ਭਾਸ਼ਣ ਅਤੇ ਪੋਸਟਰ ਆਦਿ ਦੀ ਪੇਸ਼ਕਾਰੀ ਕੀਤੀ ਗਈ ਅਤੇ ਅਧਿਆਪਕਾਂ ਵੱਲੋਂ ਭਗਤ ਸਿੰਘ ਨਾਲ ਸਬੰਧਤ ਵਿਚਾਰ ਪੇਸ਼ ਕੀਤੇ ਗਏ ।ਇਸ ਪ੍ਰੋਗਰਾਮ ਵਿਚ 1000 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਭਗਤ ਸਿੰਘ ਦੀ ਜੀਵਨੀ ਤੋਂ ਪ੍ਰੇਰਨਾ ਲਈ ।ਡਾ ਲਵਲੀਨ ਚੌਹਾਨ ,ਡਾ ਰਜਿੰਦਰ ਗਿੱਲ ਨੇ ਪ੍ਰੋਗਰਾਮ ਨੂੰ ਕੋਆਰਡੀਨੇਟ ਕੀਤਾ ।ਡਾ ਆਸ਼ੂਤੋਸ਼ ਸ਼ਰਮਾ ਨੇ ਸਾਰਿਆਂ ਦਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਐੱਨਐੱਸ ਗਿੱਲ , ਇੰਜੀ. ਅਮਨਦੀਪ ਸਿੰਘ, ਇੰਜੀ. ਮਨਦੀਪ ਅਟਵਾਲ , ਸਤਬੀਰ ਸਿੰਘ ਬਾਜਵਾ, ਡਾਇਰੈਕਟਰ ਐਡਮਿਨ ,ਪ੍ਰੋ .ਗੁਰਪ੍ਰੀਤ ਸਿੰਘ ਸੈਣੀ ਅਤੇ ਹੋਰਾਂ ਨੇ ਸ਼ਮੂਲੀਅਤ ਕੀਤੀ ।

ਫੋਟੋ ਕੈਪਸ਼ਨ –ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ,ਪੰਜਾਬ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਏ ਜਾਣ ਦੇ ਦ੍ਰਿਸ਼ ।