Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰਾਏਪੁਰ ’ਚ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰਾਏਪੁਰ ’ਚ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰਾਏਪੁਰ ’ਚ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ, 24 ਮਾਰਚ(ਬਿਊਰੋ) : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਲਈ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਵਿਚ ਟਰੈਵਲਰ ਵੈਨ ਦੁਆਰਾ ਪਿੰਡ ਰਾਏਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਪੈਨਲ ਐਡਵੋਕੇਟ ਸ੍ਰੀ ਮਨੋਜ ਕੁਮਾਰ ਵਲੋਂ ਕੀਤੀ ਗਈ।
ਸੈਮੀਨਾਰ ਵਿਚ ਐਡਵੋਕੇਟ ਮਨੋਜ ਨੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਮੇਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਦਾ ਪ੍ਰਚਾਰ ਕੀਤਾ ਗਿਆ ਅਤੇ 14 ਮਈ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਜ਼ਿਲ੍ਹਾ ਕਚਹਿਰੀ ਵਿਚ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਦੀਵਾਨੀ ਡਿਕਰੀ ਨੂੰ ਮਾਣਤਾ ਪ੍ਰਾਪਤ ਹੈ ਅਤੇ ਇਸ ਦਾ ਫੈਸਲਾ ਅੰਤਮ ਹੁੰਦਾ ਹੈ। ਇਸ ਫੈਸਲੇ ਖਿਲਾਫ਼ ਕੋਈ ਵੀ ਅਪੀਲ ਨਹੀਂ ਹੁੰਦੀ ਅਤੇ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਸੈਮੀਨਾਰ ਦੇ ਅਖੀਰ ਵਿਚ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਪੀ.ਐਲ.ਵੀ. ਬਲਵੀਰ ਕੁਮਾਰ ਹਾਜ਼ਰ ਸਨ। ਅਖੀਰ ਵਿਚ ਪੀ.ਐਲ.ਵੀ. ਵਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

error: copy content is like crime its probhihated