Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪਿੰਡ ਹਿਆਤਪੁਰ ਰੁੜਕੀ ਅੱਖਾਂ ਦਾ ਮੁਫ਼ਤ ਲੈਨਜਾਂ ਵਾਲਾ ਕੈਂਪ 26 ਮਾਰਚ ਨੂੰ ਲੱਗੇਗਾ

ਪਿੰਡ ਹਿਆਤਪੁਰ ਰੁੜਕੀ ਅੱਖਾਂ ਦਾ ਮੁਫ਼ਤ ਲੈਨਜਾਂ ਵਾਲਾ ਕੈਂਪ 26 ਮਾਰਚ ਨੂੰ ਲੱਗੇਗਾ

ਪਿੰਡ ਹਿਆਤਪੁਰ ਰੁੜਕੀ ਅੱਖਾਂ ਦਾ ਮੁਫ਼ਤ ਲੈਨਜਾਂ ਵਾਲਾ ਕੈਂਪ 26 ਮਾਰਚ ਨੂੰ ਲੱਗੇਗਾ

ਸੜੋਆ,24 ਮਾਰਚ( ਜਤਿੰਦਰ ਪਾਲ ਸਿੰਘ ਕਲੇਰ ): ਪਿੰਡ ਹਿਆਤਪੁਰ ਰੁੜਕੀ ਬਲਾਕ ਸੜੋਆ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਮਿਤੀ 26 ਮਾਰਚ ਨੂੰ ਅੱਖਾਂ ਦਾ ਲੈਨਜ਼ ਵਾਲਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਕਾਸ ਕੌਰ ਪ੍ਰਵਾਸੀ ਭਾਰਤੀ ਨੇ ਦੱਸਿਆ ਕਿ ਉਨਾਂ ਵਲੋਂ ਆਪਣੇ ਪਤੀ ਸਵਰਗਵਾਸੀ ਬਘੇਲ ਸਿੰਘ ਦੀ ਯਾਦ ਵਿੱਚ ਲੋੜਵੰਦਾਂ ਦੀ ਮਦਦ ਹਿੱਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਡਾਕਟਰ ਦਵਿੰਦਰ ਢਾਂਡਾ (ਅੱਖਾਂ ਦੇ ਮਾਹਿਰ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਕਰਨਗੇ। ਇਸ ਕੈਂਪ ਵਿੱਚ ਸਿਵਲ ਹਸਪਤਾਲ ਨਵਾਂ ਸ਼ਹਿਰ ਤੋਂ ਅੱਖਾਂ ਦੇ ਮਾਹਿਰ ਡਾਕਟਰ ਰਵਨੀਤ ਕੌਰ,ਸ਼ਵਰਨਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਮਿਤੀ 26 ਮਾਰਚ ਨੂੰ ਮਰੀਜਾਂ ਦਾ ਚੈੱਕ ਅੱਪ ਕਰਨਗੇ।ਜਿਹੜੇ ਮਰੀਜ਼ ਅਪ੍ਰੇਸ਼ਨ ਲਈ ਚੁਣੇ ਜਾਣਗੇ ਉਨ੍ਹਾਂ ਦੇ ਅਪ੍ਰੇਸ਼ਨ ਦੋ ਦਿਨ ਬਾਅਦ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਵਾਲੇ ਮਰੀਜ਼ ਕੇਸੀ ਇਸਨਾਨ ਕਰਕੇ ਆਉਣ ਅਤੇ ਆਪਣੇ ਨਾਲ ਆਈ ਡੀ ਪਰੂਫ਼ ਵਜੋਂ ਅਧਾਰ ਕਾਰਡ ਦੀ ਕਾਪੀ ਨਾਲ ਲੈਕੇ ਆਉਣ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਦੀ ਸਾਰੀ ਦੇਖ-ਰੇਖ ਅਤੇ ਮਰੀਜਾਂ ਨੂੰ ਹਸਪਤਾਲ ਤੱਕ ਲੈਕੇ ਜਾਣ ਆਉਣ ਦਾ ਸਾਰਾ ਪ੍ਰਬੰਧ ਜੁਝਾਰ ਸਿੰਘ ਪ੍ਰਧਾਨ ਸਿੰਘ ਸਭਾ ਗੁਰਦਵਾਰਾ ਅਤੇ ਮਾਸਟਰ ਗੁਰਦਿਆਲ ਮਾਨ ਕਰਨਗੇ। ਮਰੀਜਾਂ ਅਤੇ ਬਾਹਰੋ ਆਏ ਸੱਜਣਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਕੈਪਸ਼ਨ : ਅੱਖਾਂ ਦੇ ਮੁਫ਼ਤ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਅਤੇ ਇੰਨਸੈੱਟ ਬਘੇਲ ਸਿੰਘ ਫੋਟੋ