Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਿਆਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਤੇ ਸਾਮਾਨ ਸੜ ਕੇ ਹੋਇਆ ਸੁਆਹ

ਭਿਆਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਤੇ ਸਾਮਾਨ ਸੜ ਕੇ ਹੋਇਆ ਸੁਆਹ

ਭਿਆਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਤੇ ਸਾਮਾਨ ਸੜ ਕੇ ਹੋਇਆ ਸੁਆਹ

ਗੜ੍ਹਦੀਵਾਲਾ 27 ਮਾਰਚ (ਚੌਧਰੀ) : ਅੱਜ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਜੌਹਲਾਂ ਦੇ ਫੋਕਲ ਪੁਆਇੰਟ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰਾਂ ਵਲੋਂ 30 ਤੋਂ 35 ਦੇ ਵਿਚਕਾਰ ਝੁੱਗੀਆਂ ਫੋਕਲ ਪੁਆਇੰਟ ਵਿਖੇ ਬਣਾਈਆਂ ਹੋਈਆਂ ਸਨ। ਇਹ ਮਜ਼ਦੂਰ ਕਣਕ ਦੇ ਸੀਜ਼ਨ ਵਿੱਚ ਇੱਥੇ ਆ ਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਅੱਜ ਸ਼ਾਮ ਕਰੀਬ ਸਵਾ 4 ਵਜੇ ਇਨ੍ਹਾਂ ਪ੍ਰਵਾਸੀ ਮਜ਼ਦੂਰਾ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਝੁੱਗੀਆਂ ਵਿਚ ਰੱਖਿਆ ਹੋਇਆ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਅਸਮਾਨ ਵਿਚ ਸਿਰਫ ਧੂੰਆਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ ਦੇਖਦੇ ਹੀ ਦੇਖਦੇ ਸਾਰਿਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਪ੍ਰਵਾਸੀ ਮਜ਼ਦੂਰਾਂ ਨੇ ਆਪ ਹੀ ਪਾਣੀ ਇਕੱਠਾ ਕਰਕੇ ਅੱਗ ਬੁਝਾਊਨੀ ਸ਼ੁਰੂ ਕੀਤੀ। ਸੂਚਨਾ ਮਿਲਦਿਆਂ ਹੀ ਪਿੰਡ ਦੇ ਲੋਕ ਵੀ ਘਟਨਾ ਵਾਲੀ ਥਾਂ ਤੇ ਪਹੁੰਚੇ । ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਇਤਲਾਹ ਦਿੱਤੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਆ ਕੇ ਇਹ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਖਬਰ ਲਿਖੇ ਜਾਣ ਤੱਕ ਪਤਾ ਨਹੀਂ ਲੱਗਿਆ।