Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਲ ਇੰਡੀਆ ਕਿਸ਼ਤੀ ਮੁਕਾਬਲਿਆਂ ‘ਚ ਦੋ ਸੋਨ ਤਗ਼ਮੇ ਜਿੱਤਣ ਤੇ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ 

ਆਲ ਇੰਡੀਆ ਕਿਸ਼ਤੀ ਮੁਕਾਬਲਿਆਂ ‘ਚ ਦੋ ਸੋਨ ਤਗ਼ਮੇ ਜਿੱਤਣ ਤੇ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ 

ਆਲ ਇੰਡੀਆ ਕਿਸ਼ਤੀ ਮੁਕਾਬਲਿਆਂ ‘ਚ ਦੋ ਸੋਨ ਤਗ਼ਮੇ ਜਿੱਤਣ ਤੇ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ 

ਬਟਾਲਾ (ਅਵਿਨਾਸ਼ ਸ਼ਰਮਾ ) : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕੋਹਾਲੀ ਦੀ ਨਹੁੰ ਨਵਜੋਤ ਕੌਰ ਪਤਨੀ ਮਹਿਤਾਬ ਸਿੰਘ ਜਿਸ ਨੇ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਆਲ ਇੰਡੀਆ ਕਿਸ਼ਤੀ ਮੁਕਾਬਲਿਆਂ ਵਿੱਚ ਦੋ ਸੋਨ ਤਗ਼ਮੇ ਜਿੱਤ ਕੇ ਆਪਣੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਸੀ ਨੂੰ ਅੱਜ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵਜੋਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਹੋਰਨਾਂ ਬੱਚੀਆਂ ਨੂੰ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਧੰਨਵਾਦ ਵੀ ਕੀਤਾ । ਦੱਸਣਯੋਗ ਹੈ ਕਿ ਆਲ ਇੰਡੀਆ ਯੂਨੀਵਰਸਿਟੀ ਕਿਸ਼ਤੀ ਰੇਸ ਮੁਕਾਬਲਿਆਂ ਵਿੱਚ ਕੇਰਲਾ ,ਹਰਿਆਣਾ, ਕਰਨਾਟਕਾ, ਮਹਾਰਾਸ਼ਟਰ ਅਤੇ ਭਾਰਤ ਦੀਆਂ ਹੋਰ ਯੂਨੀਵਰਸਿਟੀਆਂ ਨੇ ਭਾਗ ਲਿਆ ਸੀ । ਸੁਖਨਾ ਝੀਲ ਚੰਡੀਗੜ੍ਹ ਵਿਖੇ ਹੋਏ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਫਾਈਨਲ ਵਿੱਚ 200 ਮੀਟਰ ਅਤੇ 500 ਮੀਟਰ ਕਿਸ਼ਤੀ ਰੇਸ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਦੋ ਸੋਨ ਤਗ਼ਮੇ ਪੰਜਾਬ ਦੀ ਝੋਲੀ ਪਾਏ ਸਨ । ਇਸ ਮੌਕੇ ਗੁਰਪ੍ਰੀਤ ਸਿੰਘ ਸੋਢੀ, ਰਾਜੂ ਭਿੰਡਰ, ਗੁਰਜੰਟ ਸਿੰਘ ਅੱਤੇਪੁਰ, ਸਰਪੰਚ ਹਰਮੀਤ ਸਿੰਘ, ਸਰਪੰਚ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ ।