Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੁਰਾਣੀ ਪੈਂਨਸਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਐਨ ਪੀ ਐਸ ਮੁਲਾਜਮਾਂ ਵੱਲੋਂ ਕੀਤੀ ਗਈ ਹੜਤਾਲ ਵਿੱਚ ਭਰਵੀਂ ਸ਼ਮੂਲੀਅਤ

ਪੁਰਾਣੀ ਪੈਂਨਸਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਐਨ ਪੀ ਐਸ ਮੁਲਾਜਮਾਂ ਵੱਲੋਂ ਕੀਤੀ ਗਈ ਹੜਤਾਲ ਵਿੱਚ ਭਰਵੀਂ ਸ਼ਮੂਲੀਅਤ

ਪੁਰਾਣੀ ਪੈਂਨਸਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਐਨ ਪੀ ਐਸ ਮੁਲਾਜਮਾਂ ਵੱਲੋਂ ਕੀਤੀ ਗਈ ਹੜਤਾਲ ਵਿੱਚ ਭਰਵੀਂ ਸ਼ਮੂਲੀਅਤ

ਪੁਰਾਣੀ ਪੈਂਨਸਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ : ਮਾਨ

ਨਵਾਂ ਸ਼ਹਿਰ,28 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ) :
ਰਾਸ਼ਟਰੀ ਪੱਧਰ ਤੇ ਕੰਮ ਕਰ ਰਹੀ ਜੱਥੇਬੰਦੀ ,ਅਖਿਲ ਭਾਰਤੀ ਪੈਨਸ਼ਨ ਬਹਾਲੀ ਸੰਯੁਕਤ ਮੋਰਚਾ ਤੇ ਹੋਰ ਜੱਥੇਬੰਦੀਆਂ ਵੱਲੋਂ ਪਿਛਲੇ ਦਿਨੀਂ ਪੁਰਾਣੀ ਪੈਂਨਸਨ ਬਹਾਲ ਕਰਾਉਣ ਲਈ ਅਤੇ ਐਨ ਪੀ ਐਸ ਦੇ ਵਿਰੋਧ ਵਿੱਚ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਕੰਨਵੀਨਰਗੁਰਦਿਆਲ ਮਾਨ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮੁੱਦਾ ਮੁਲਾਜਮਾਂ ਦਾ ਅਹਿਮ ਮੁੱਦਾ ਬਣ ਚੁੱਕਾ ਹੈ। ਇਸ ਸਬੰਧੀ ਰਾਸ਼ਟਰੀ ਜੱਥੇਬੰਦੀ ਵੱਲੋਂ 28 ਮਾਰਚ ਨੂੰ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਮੁੱਦੇ ਤੇ ਪੰਜਾਬ ਵਿੱਚ ਲਗਾਤਾਰ ਸੰਘਰਸ਼ ਕਰ ਰਹੀ ਜੱਥੇਬੰਦੀ ‘ਪੁਰਾਣੀ ਪੈਂਨਸਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ‘ ਨੇ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਸੀ ਅਤੇ ਇਸ ਦੇਸ਼ਵਿਆਪੀ ਹੜਤਾਲ ਵਿੱਚ ਪੰਜਾਬ ਦੇ ਮੁਲਾਜਮ ਹਿੱਸਾ ਲੈ ਰਹੇ ਹਨ। ਭਾਵੇਂ ਕਿ ਇਹ ਹੜਤਾਲ ਦੇਸ਼ਵਿਆਪੀ ਹੈ ਪਰ ਇਸ ਹੜਤਾਲ ਰਾਹੀਂ ਅਸੀਂ ਪੰਜਾਬ ਦੀ ਆਪ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇ ਮੁਲਾਜਮ ਵਰਗ ਨੇ ਆਪ ਸਰਕਾਰ ਤੇ ਭਰੋਸਾ ਜਤਾਇਆ ਹੈ ਤਾਂ ਸਰਕਾਰ ਦਾ ਵੀ ਫਰਜ ਨਿਭਾਵੇ। ਬਿਨਾਂ ਦੇਰੀ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲੇ ਲਵੇ ਤੇ ਪੁਰਾਣੀ ਪੈਂਨਸ਼ਨ ਬਹਾਲ ਕਰੇ। ਇਸ ਮੌਕੇ ਓਮਕਾਰ ਸ਼ੀਹਮਾਰ ਜਿਲ੍ਹਾ ਜਨਰਲ ਸਕੱਤਰ ਨੇ ਦੱਸਿਆ ਕਿ ਅਪ੍ਰੈਲ ਵਿੱਚ ਹਲਕਾ ਪੱਧਰ ਤੇ ਵਿਧਾਇਕਾਂ / ਸੰਸਦ ਮੈਂਬਰਾਂ ਨੂੰ ਪੁਰਾਣੀ ਪੈਂਨਸਨ ਬਹਾਲ ਕਰਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ ਅਤੇ 22 ਮਈ ਨੂੰ ਜੰਤਰ ਮੰਤਰ ਦਿੱਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜੁਝਾਰ ਸੰਹੂਗੜਾ ਜਿਲ੍ਹਾ ਪ੍ਰਧਾਨ ਬੀ ਐਡ ਫਰੰਟ ਨੇ ਕਿਹਾ ਕਿ ਕਿ ਜਿੱਥੇ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਨੇ ਪੁਰਾਣੀ ਪੈਂਨਸਨ ਬਹਾਲ ਕਰਨ ਦਾ ਐਲਾਨ ਕੀਤਾ ਹੈ ਹੁਣ ਆਪ ਸਰਕਾਰ ਵੀ ਪਹਿਲ ਦੇ ਅਧਾਰ ਤੇ ਪੰਜਾਬ ਵਿੱਚ ਇਹ ਐਲਾਨ ਕਰੇ। ਇਸ ਮੰਗ ਨੂੰ ਲੈ ਕੇ ਪੂਰਾ ਦੇਸ਼ ਅਤੇ ਹੋਰ ਰਾਜ ਪੰਜਾਬ ਵੱਲ ਦੇਖ ਰਹੇ ਹਨ ਕਿ ਨਵੀਂ ਬਣੀ ਆਪ ਸਰਕਾਰ ਜਰੂਰ ਐਲਾਨ ਕਰੇਗੀ। ਇਸ ਲਈ ਮਾਨਯੋਗ ਮੁੱਖ ਮੰਤਰੀ ਜੀ ਨੂੰ ਗੁਜਾਰਿਸ਼ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਪਹਿਲ ਕਰਦਿਆਂ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰੇ ਤੇ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਤੁਰੰਤ ਲਾਗੂ ਕਰੇ।ਐਨ ਪੀ ਐਸ ਤੋਂ ਪੀੜ੍ਹਤ ਮੁਲਾਜਮਾਂ ਨੇ ਸਥਾਨਿਕ ਬਾਰਾਦਰੀ ਪਾਰਕ ਇੱਕਠੇ ਹੋ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਚੌਕਾਂ ਵਿੱਚ ਹੱਥਾਂ ਵਿੱਚ “ਪੁਰਾਣੀ ਪੈਨਸ਼ਨ ਬਹਾਲੀ ਅਤੇਨਿਊ ਪੈਨਸ਼ਨ ਸਕੀਮ ਬੰਦ ਕਰੋ”ਦੀਆਂ ਤਖਤੀਆਂ ਫੜ੍ਹਕੇ ਰੋਸ ਮਾਰਚ ਵੀ ਕੀਤਾ। ਰੋਸ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ ਪੱਤਰ ਭੇਜਿਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਦੌੜਕਾ,ਅਮਰਜੀਤ ਖਟਕੜ,ਚਰਨਜੀਤ ਸਿੰਘ ਪ੍ਰਧਾਨ ਦਰਜਾਚਾਰ ਯੂਨੀਅਨ,,ਪਰਗਟ ਸਿੰਘ ਪ੍ਰਧਾਨ ਪਟਵਾਰ ਯੂਨੀਅਨ,ਰਜਿੰਦਰ ਕੁਮਾਰ ਆਈ ਟੀ ਆਈ ਵਿਭਾਗ,ਕ੍ਰਾਂਤੀ ਵੀਰ ਸਿੰਘ ਸਿਹਤ ਵਿਭਾਗ,ਗੁਰਸ਼ਰਨ ਕੌਰ ਬੈਂਕ ਅਧਿਕਾਰੀ, ਅੰਮਿਤ ਯਗੋਤਾ ਈ ਟੀ ਟੀ ਯੂਨੀਅਨ,ਅਜੀਤ ਗੁੱਲਪੁਰੀ,ਮਨਜਿੰਦਰ ਸਿੰਘ,ਗੁਰਦੀਸ਼ ਸਿੰਘ,ਸ਼ੈਲੀ ਜੈਰਥ,ਬਲਵਿੰਦਰ ਕੌਰ ਜਿਲ੍ਹਾ ਕਨਵੀਨਰ ਇਸਤਰੀ ਵਿੰਗ,ਗਗਨਦੀਪ ਕੌਰ,ਨਾਗੇਸ਼ ਬਲਾਚੌਰ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ: ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਐਨ ਪੀ ਐਸ ਕਰਮਚਾਰੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਦੇ ਹੋਏ।

error: copy content is like crime its probhihated