Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਪੈਟਰੋਲ ਪੰਪ ਤੇ ਤੇਲ ਪਵਾਉਣ ਲਈ ਰੁਕੇ ਨੌਜਵਾਨ ਤੇ ਹਮਲਾਵਰਾਂ ਨੇ ਚਲਾਈਆਂ ਅੰਧਾਧੁੰਦ ਗੋਲੀਆਂ, ਮੌਤ

ਵੱਡੀ ਖਬਰ.. ਪੈਟਰੋਲ ਪੰਪ ਤੇ ਤੇਲ ਪਵਾਉਣ ਲਈ ਰੁਕੇ ਨੌਜਵਾਨ ਤੇ ਹਮਲਾਵਰਾਂ ਨੇ ਚਲਾਈਆਂ ਅੰਧਾਧੁੰਦ ਗੋਲੀਆਂ, ਮੌਤ

ਪੈਟਰੋਲ ਪੰਪ ਤੇ ਤੇਲ ਪਵਾਉਣ ਲਈ ਰੁਕੇ ਨੌਜਵਾਨ ਤੇ ਹਮਲਾਵਰਾਂ ਨੇ ਚਲਾਈਆਂ ਅੰਧਾਧੁੰਦ ਗੋਲੀਆਂ, ਮੌਤ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ) : ਨਵਾਂਸ਼ਹਿਰ ਵਿਚ ਅੱਜ ਪੰਪ ਤੇ ਤੇਲ ਪਵਾਉਣ ਆਏ ਨੌਜਵਾਨ ਦਾ ਅੰਧਾਧੁੰਦ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੱਖਣ  ਸਿੰਘ ਕੰਗ ਪਿੰਡ ਕੰਗਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੱਖਣ ਸਿੰਘ ਕੰਗ ਖੇਤੀ ਕਰਦਾ ਸੀ ਅਤੇ ਅੱਜ ਉਸ ਨੇ ਦੁੱਧ ਲੈਣ ਤੋਂ ਬਾਅਦ ਆਪਣੇ ਸਹੁਰੇ ਘਰ ਜਾਣਾ ਸੀ, ਜਿਵੇਂ ਹੀ ਉਕਤ ਨੌਜਵਾਨ ਸੜਕ ’ਤੇ ਸਥਿਤ ਪੈਟਰੋਲ ਪੰਪ ’ਤੇ ਤੇਲ ਪੁਆਉਣ ਲਈ ਰੁਕਿਆ ਤਾਂ ਇਕ ਚਿੱਟੇ ਰੰਗ ਦੀ ਗੱਡੀ ਵਿਚ ਆਏ ਹਮਲਾਵਰਾਂ ਨੇ ਮੱਖਣ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਹਮਲਾਵਰਾਂ ਵਲੋਂ ਮੱਖਣ ਨੂੰ ਲਗਭਗ 18 ਗੋਲ਼ੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਫਿਲਹਾਲ ਕਿਸ ਕਾਰਣ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਅਜੇ ਤੱਕ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਸਥਾਨਕ ਪੁਲਿਸ ਘਟਨਾ ਦੀ ਜਾਂਚ ਡੁੰਗਾਈ ਨ੍ਲ ਕਰ ਰਹੀ ਹੈ। ਪੁਲਿਸ ਵਲੋਂ ਸੀ ਸੀ ਟੀ ਵੀ ਚੈਕ ਕੀਤੇ ਜਾ ਰਹੇ ਹਨ।