Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਡਿਪਟੀ ਕਮਿਸ਼ਨਰ

ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਕਣਕ ਦੀ ਵਿਕਰੀ ਰੋਕਣ ਲਈ ਜ਼ਿਲ੍ਹਾ ਪੁਲਿਸ ਨੂੰ ਨਾਕੇ ਲਗਾਉਣ ਦੀ ਕੀਤੀ ਹਦਾਇਤ

ਮੰਡੀਆਂ ’ਚ ਕਣਕ ਦੀ ਸੁਚਾਰੂ ਖਰੀਦ ਸਬੰਧੀ ਕੀਤੀ ਮੀਟਿੰਗ

ਕਿਸਾਨਾਂ ਨੂੰ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 29 ਮਾਰਚ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਹੋਰ ਰਾਜਾਂ ਤੋਂ ਆਉਣ ਵਾਲੀ ਕਣਕ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਬਾਹਰੀ ਰਾਜਾਂ ਤੋਂ ਕਣਕ ਮੰਡੀਆਂ ਵਿਚ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਵਿਚ ਲੋੜੀਂਦਾ ਬਾਰਦਾਨਾ ਉਪਲਬੱਧ ਹੈ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦਾ ਐਮ.ਐਸ.ਪੀ. 2015 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਜਿਥੇ ਨਿਰਵਿਘਨ ਕਣਕ ਦੀ ਖਰੀਦ ਦੀ ਵਚਨਬੱਧਤਾ ਦੁਹਰਾਈ, ਉਥੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਫ਼ਸਲ ਸੁਕਾ ਕੇ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ ਵੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 64 ਮੰਡੀਆਂ ਹਨ। ਉਨ੍ਹਾਂ ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਜਿਥੇ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ, ਉਥੇ ਹੈਲਪ ਲਾਈਨ ਨੰਬਰ ਜਾਰੀ ਕਰਨ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਹੈਲਪ ਲਾਈਨ ਨੰਬਰ ਸਮੇਤ ਐਮ.ਐਸ.ਪੀ., ਨਿਰਧਾਰਤ ਕੀਤੀ ਨਮੀ ਦੀ ਮਾਤਰਾ ਆਦਿ ਸਬੰਧੀ ਜਾਗਰੂਕਤਾ ਬੋਰਡ ਵੀ ਲਗਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਮੰਡੀਆਂ ਵਿਚ ਸ਼ਿਕਾਇਤ ਨਿਵਾਰਨ ਕਮੇਟੀਆਂ ਵੀ ਬਣਾਈਆਂ ਜਾਣ। ਇਸ ਤੋਂ ਇਲਾਵਾ ਤਿਰਪਾਲਾਂ ਆਦਿ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਾਲ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਕਰਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਸੰਭਾਵਨਾ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਮੰਡੀਆਂ ਵਿਚ ਪੀਣ ਵਾਲੇ ਪਾਣੀ ਤੋਂ ਲੈ ਕੇ ਸਾਫ਼-ਸਫ਼ਾਈ ਅਤੇ ਆਰਜੀ ਟੁਆਇਲਟਸ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕੀਤੇ ਗਏ ਪ੍ਰਬੰਧਾਂ ਸਬੰਧੀ ਸਰਟੀਫਿਕੇਟ ਵੀ ਸੌਂਪਿਆ ਜਾਵੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਵਰਮਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਜਿਲ੍ਹਾ ਮੈਨੇਜਰ ਹਾਜ਼ਰ ਸਨ।

error: copy content is like crime its probhihated