Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਨੂੰ ਸੜਕ ਦੁਰਘਟਨਾ ’ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਲਦ ਤੋਂ ਜਲਦ ਡਿਪੈਂਡੈਂਟ ਸਰਟੀਫਿਕੇਟ ਜਾਰੀ ਕਰਨ ਦੀ ਕੀਤੀ ਹਦਾਇਤ

ਲੋਕਾਂ ਨੂੰ 14 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਲਾਭ ਉਠਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 29 ਮਾਰਚ(ਬਿਊਰੋ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਨੇ ਅੱਜ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਦਾ ਲਾਭ ਲੈਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਕਿਸੇ ਮੈਂਬਰ ਦੀ ਕੋਵਿਡ-19 ਕਾਰਨ ਮੌਤ ਹੋਈ ਹੈ, ਉਨ੍ਹਾਂ ਦੀ ਸੂਚੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸੌਂਪੀ ਜਾਵੇ ਤਾਂ ਜੋ ਅਥਾਰਟੀ ਆਪਣੇ ਪੱਧਰ ’ਤੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਸਹਾਇਤਾ ਦਿਲਵਾਉਣ ਵਿਚ ਮਦਦ ਕਰ ਸਕੇ। ਉਨ੍ਹਾਂ ਐਸ.ਡੀ.ਐਮ. ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਸੜਕ ਦੁਰਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲਾ ਡਿਪੈਂਡੈਂਟ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ ਤਾਂ ਜੋ ਕੰਪਨਸੇਸ਼ਨ ਟੂ ਵਿਕਟਮ ਤਹਿਤ ਮ੍ਰਿਤਕ ਦੇ ਆਸ਼ਰਿਤ ਨੂੰ ਮਿਲਣ ਵਾਲਾ ਦੋ ਲੱਖ ਰੁਪਏ ਦਾ ਮੁਆਵਜਾ ਸਮੇਂ ਸਿਰ ਮਿਲ ਸਕੇ।
ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਨੇ ਦੱਸਿਆ ਕਿ 14 ਮਈ ਨੂੰ ਜਿਲ੍ਹੇ ਵਿਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕ ਅਦਾਲਤ ਦਾ ਵੱਧ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
ਮੀਟਿੰਗ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ, ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ, ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਅਟਾਰਨੀ ਸ੍ਰੀ ਦਵਿੰਦਰ ਕੁਮਾਰ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਗੁਰਵੀਰ ਸਿੰਘ ਰਿਹਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ, ਨਾਮੀਨੇਟਿਡ ਮੈਂਬਰ ਸ੍ਰੀ ਆਗਿਆ ਪਾਲ ਸਿੰਘ ਸਾਹਨੀ ਤੇ ਦਰਸ਼ਨ ਕੌਸ਼ਲ ਵੀ ਮੌਜੂਦ ਸਨ।

error: copy content is like crime its probhihated