Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਡੇਢ ਲੱਖ ਰੁਪਏ ਦਾ ਸਾਮਾਨ ਭੇਂਟ 

ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਡੇਢ ਲੱਖ ਰੁਪਏ ਦਾ ਸਾਮਾਨ ਭੇਂਟ 

ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡੇਢ ਲੱਖ ਰੁਪਏ ਦਾ ਸਾਮਾਨ ਭੇਂਟ

ਗੜ੍ਹਦੀਵਾਲਾ 29 ਮਾਰਚ (ਚੌਧਰੀ) :  ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਇੱਕ ਹੋਰ ਵੱਡਾ ਉਪਰਾਲਾ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਆਪਣੇ ਸਮਾਜ ਭਲਾਈ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦੇ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ 1.50 ਲੱਖ ਰੁਪਏ ਦਾ ਜਰੂਰੀ ਘਰ ਦਾ ਸਾਰਾ ਸਮਾਂਨ ਲੈ ਕੇ ਦਿੱਤਾ ਗਿਆ ਹੈ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹਨਾ ਪ੍ਰਵਾਸੀ ਮਜ਼ਦੂਰਾਂ ਨੂੰ 18 ਸਾਈਕਲ,15 ਮੰਜੇ,15 ਪੱਖੇ, ਬਿਸਤਰੇ ਅਤੇ ਬਰਤਨ ਆਦਿ ਲੈ ਕੇ ਦਿੱਤੇ ਗਏ।

ਜਿਕਰਯੋਗ ਹੈ ਕਿ ਪਿਛਲੇ ਦਿਨੀ ਪਿੰਡ ਜੌਹਲਾਂ ਦੇ ਫੋਕਲ ਪੁਆਇੰਟ ਵਿਖੇ ਝੁੱਗੀਆਂ ਨੂੰ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਨਗਰ ਵਾਸੀ ਤੇ ਹੋਰ ਸੋਸਾਇਟੀ ਦੇ ਮੈਂਬਰ ਮੌਜੂਦ ਸਨ।