Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਚਰਚਾ ਦਾ ਵਿਸ਼ਾ ਬਣ ਰਿਹਾ ਹੈ ਐੱਸ.ਐੱਸ.ਪੀ.ਤੇ ਐੱਸ.ਐੱਚ.ਓ.ਮੁਰਦਾਬਾਦ ਦਾ ਲੱਗਾ ਬੈਨਰ*

*ਚਰਚਾ ਦਾ ਵਿਸ਼ਾ ਬਣ ਰਿਹਾ ਹੈ ਐੱਸ.ਐੱਸ.ਪੀ.ਤੇ ਐੱਸ.ਐੱਚ.ਓ.ਮੁਰਦਾਬਾਦ ਦਾ ਲੱਗਾ ਬੈਨਰ*

*ਚਰਚਾ ਦਾ ਵਿਸ਼ਾ ਬਣ ਰਿਹਾ ਹੈ ਐੱਸ.ਐੱਸ.ਪੀ. ਤੇ ਐੱਸ.ਐੱਚ.ਓ. ਮੁਰਦਾਬਾਦ ਦਾ ਲੱਗਾ ਬੈਨਰ*

ਹਸ਼ਿਆਰਪੁਰ, 30 ਮਾਰਚ (ਤਰਸੇਮ ਦੀਵਾਨਾ) : ਹੁਸ਼ਿਆਰਪੁਰ -ਫਗਵਾਡ਼ਾ ਰੋਡ ਤੇ ਪੈਂਦੇ ਪਿੰਡ ਢੱਕੋਵਾਲ ਵਿਖੇ ਸਥਿਤ ਮਨਦੀਪ ਕੁਮਾਰ ਸਾਬਕਾ ਸਰਪੰਚ ਢੱਕੋਵਾਲ ਦੀ ਦੁਕਾਨ ਦੇ ਬਾਹਰ ਲਗਾਇਆ ਐੱਸ.ਐੱਸ.ਪੀ. ਹੁਸ਼ਿਆਰਪੁਰ ਤੇ ਐਸ.ਐਚ.ਓ.ਮੇਹਟੀਆਣਾ ਮੁਰਦਾਬਾਦ ਦਾ ਬੈਨਰ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਜਦੋਂ ਬੈਨਰ ਲਗਾਉਣ ਵਾਲੇ ਸ਼ਖਸ ਮਨਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਥਾਣਾ ਮੇਹਟੀਆਣਾ ਇਲਾਕੇ ਵਿੱਚ ਧੜੱਲੇ ਨਾਲ ਨਸ਼ਾ ਵਿਕ ਰਿਹਾ ਹੈ। ਜਿਸ ਦੀ ਸੂਚਨਾ ਐਸ.ਐਸ.ਪੀ.ਹੁਸ਼ਿਆਰਪੁਰ ਅਤੇ ਮੁੱਖ ਅਫ਼ਸਰ ਥਾਣਾ ਮੇਹਟੀਆਣਾ ਪਰਮਿੰਦਰ ਕੌਰ ਨੂੰ ਵੀ ਦਿੱਤੀ ਗਈ। ਪਰੰਤੂ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸਾਬਕਾ ਸਰਪੰਚ ਨੇ ਦੱਸਿਆ ਕਿ ਉਲਟਾ ਨਸ਼ਾ ਤਸਕਰਾਂ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਜਿਸ ਦੀ ਇੱਕ ਲਿਖਤੀ ਸ਼ਿਕਾਇਤ ਉਸ ਵੱਲੋਂ ਥਾਣਾ ਮੇਹਟੀਆਣਾ ਵਿਖੇ ਵੀ ਦਿੱਤੀ ਜਾ ਚੁੱਕੀ ਹੈ। ਹੋਰ ਜਾਣਕਾਰੀ ਦਿੰਦਿਆਂ ਮਨਦੀਪ ਕੁਮਾਰ ਨੇ ਦੱਸਿਆ ਕਿ ਥਾਣਾ ਮੇਹਟੀਆਣਾ ਵਿਖੇ ਤੋਂ ਆਰ.ਟੀ.ਆਈ. ਰਾਹੀਂ ਜਾਣਕਾਰੀ ਹਾਸਲ ਕਰਨ ਲਈ ਜੇਕਰ ਕੋਈ ਐਪਲੀਕੇਸ਼ਨ ਦਿੱਤੀ ਜਾਂਦੀ ਹੈ ਤਾਂ ਮੇਹਟੀਆਣਾ ਪੁਲੀਸ ਵੱਲੋਂ ਕਈ ਕਈ ਮਹੀਨੇ ਉਸ ਦਾ ਕੋਈ ਜਵਾਬ ਨਹੀਂ ਦਿੱਤਾ ਜਾਂਦਾ।

ਕੈਪਸ਼ਨ : ਢੱਕੋਵਾਲ ਵਿਖੇ ਲਗਾਇਆ ਬੈਨਰ ਦਿਖਾਉਂਦਾ ਮਨਦੀਪ ਕੁਮਾਰ ਸਾਬਕਾ ਸਰਪੰਚ।