Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ) : ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਨੇ ਇਸ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਦੇ ਤੌਰ ਤੇ ਵਿਚਾਰ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਅਤੇ
ਉਸਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਵੱਲੋਂ ਅਜ਼ਾਦੀ ਲਈ ਕੀਤੇ ਸ਼ੰਘਰਸ਼, ਉਹਨਾਂ ਵਲੋਂ ਕੀਤੀ ਘਾਲਣਾ ਅਤੇ ਉਹਨਾਂ ਦੇ ਸਮੁੱਚੇ ਸ਼ੰਘਰਸ਼ ਭਰੇ ਇਤਿਹਾਸ ਬਾਰੇ ਵਿਦਿਅਰਥੀਆਂ ਨੂੰੁੰ
ਜਾਣੂੰ ਕਰਵਾਇਆ, ਉਹਨਾਂ ਵਲੋਂ ਅਜ਼ਾਦੀ ਲਈ ਸ਼ੰਘਰਸ਼ ਨੂੰ ਯਾਦ ਨੂੰ ਸ਼ਹੀਦਾਂ ਦੀ ਸੋਚ ਅਤੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਉਤਾਰ ਕੇ ਸਮਾਜ ਲਈ ਚੰਗੇ ਕਾਰਜਾਂ ਪ੍ਰਤੀ ਕਾਰਜ਼ਸ਼ੀਲ
ਰਹਿਣ ਦਾ ਸ਼ੰਦੇਸ਼ ਦਿੱਤਾ।ਕਿਉਂਕਿ ਭਗਤ ਸਿੰਘ ਲਗਾਤਾਰ ਕਿਤਾਬਾਂ ਪੜ੍ਹਦਾ ਰਹਿੰਦਾ ਸੀ ਜਿੱਥੋਂ ਉਸਨੂੰ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਸਮਾਜ ਬਾਰੇ ਚੇਤਨਾ ਮਿਲੀ ਇਸ ਲਈ ਵਿਦਿਆਰਥੀਆਂ ਨੂੰ ਵੀ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਆ ਗਿਆ। ਉਹਨਾਂ ਕਿਹਾ ਕਿ 2022 ਵਿੱਚ ਨਵੀਂ ਬਣੀ ਸਰਕਾਰ
ਵੱਲੋਂ ਸ਼ਹੀਦ ਭਗਤ ਸਿੰਘ ਦੇ ਪੁਸ਼ਤੈਨੀ ਸਥਾਨ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਰੱਖਣ ਦਾ ਆਦੇਸ਼ ਵੀ ਸ਼ਹੀਦਾਂ ਵੱਲੋਂ ਕੀਤੇ ਕਾਰਜਾਂ ਨੁੰ ਯਾਦ ਰੱਖਣ ਦਾ ਹੀ ਇੱਕ ਉਪਰਾਲਾ ਹੈ।
ਇਸ ਮੌਕੇ ਤੇ ਪ੍ਰੋ. ਗੁਰਪਿੰਦਰ ਸਿੰਘ ਜੀ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਦੀ ਕਾਰਵਾਈ ਪੰਜਾਬੀ ਵਿਭਾਗ ਦੇ ਪ੍ਰੋ. ਡਾ. ਦਿਲਬਾਰਾ ਸਿੰਘ ਨੇ ਨਿਭਾਈ। ਇਸ ਮੌਕੇ ਡਾ. ਸਤਵੰਤ ਕੌਰ, ਡਾ. ਰਵਿੰਦਰ ਕੌਰ ਅਤੇ ਇਤਿਹਾਸ ਵਿਭਾਗ ਦੇ ਮੁੱਖੀ ਡਾ.ਮਨਜੀਤ ਕੌਰ ਬਾਜਵਾ ਹਾਜ਼ਰ ਹੋਏ।ਅੰਤ ਵਿੱਚ ਪ੍ਰਿੰਸੀਪਲ ਡਾ.ਮਲਕੀਤ ਸਿੰਘ ਵੱਲੋਂ ਅਧਿਆਂਪਕ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।