Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਨੂੰ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਬ੍ਰਮ ਸ਼ੰਕਰ ਜਿੰਪਾ

ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਨੂੰ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਬ੍ਰਮ ਸ਼ੰਕਰ ਜਿੰਪਾ

ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਨੂੰ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 46 ਅਤੇ 48 ’ਚ ਗਲੀਆਂ ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ

–ਅਧਿਕਾਰੀਆਂ ਨੂੰ ਤੈਅ ਸਮੇਂ ’ਤੇ ਕੰਮ ਪੂਰਾ ਕਰਨ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 4 ਅਪ੍ਰੈਲ(ਬਿਊਰੋ) :  ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਮੀਨੀ ਪੱਧਰ ’ਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਦੇ ਚੱਲਦੇ ਜਲਦ ਹੀ ਪੰਜਾਬ ਦੇਸ਼ ਦਾ ਮੋਹਰੀ ਸੂਬਿਆਂ ਦੀ ਕਤਾਰ ਵਿਚ ਸਭ ਤੋਂ ਅੱਗੇ ਹੋਵੇਗਾ। ਉਹ ਅੱਜ ਵਾਰਡ ਨੰਬਰ 46 ਅਤੇ 48 ਵਿਚ 30 ਲੱਖ 36 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਰ ਯੋਜਨਾਵਾਂ ਦਾ ਲਾਭ ਸਹੀ ਵਿਅਕਤੀਆਂ ਤੱਕ ਪਹੁੰਚੇ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਸ਼ਹਿਰਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਪਹਿਲ ਦੇ ਆਧਾਰ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਨਿਰਮਾਣ ਕੰਮ ਸ਼ੁਰੂ ਕੀਤੇ ਜਾਣ ਅਤੇ ਇਨ੍ਹਾਂ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੌਰਾਨ ਵੀ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਵਾਰਡ ਦੇ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਤੇ ਇਲਾਕਾ ਨਿਵਾਸੀ ਮੌਜੂਦ ਸਨ।