Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੂਚਨਾ ਦਾ ਅਧਿਕਾਰ ਐਕਟ ਨੇ ਸਰਕਾਰੀ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਇਆ ਯਕੀਨੀ : ਖੁਸ਼ਵੰਤ ਸਿੰਘ

ਸੂਚਨਾ ਦਾ ਅਧਿਕਾਰ ਐਕਟ ਨੇ ਸਰਕਾਰੀ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਇਆ ਯਕੀਨੀ : ਖੁਸ਼ਵੰਤ ਸਿੰਘ

ਸੂਚਨਾ ਦਾ ਅਧਿਕਾਰ ਐਕਟ ਨੇ ਸਰਕਾਰੀ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਇਆ ਯਕੀਨੀ : ਖੁਸ਼ਵੰਤ ਸਿੰਘ

–ਰਾਜ ਸੂਚਨਾ ਕਮਿਸ਼ਨਰ ਨੇ ਮਗਸੀਪਾ ਵਲੋਂ ਆਯੋਜਿਤ ਟਰੇਨਿੰਗ ਦੌਰਾਨ ਪੀ.ਆਈ.ਓਜ਼ ਤੇ ਏ.ਪੀ.ਆਈ.ਓਜ ਨੂੰ ਕੀਤਾ ਸੰਬੋਧਨ

–ਕਿਹਾ,ਆਰ.ਟੀ.ਆਈ. ਐਕਟ ਨਾਲ ਸਰਕਾਰੀ ਕੰਮਕਾਜ ’ਚ ਆਇਆ ਸਕਰਾਤਮਕ ਬਦਲਾਅ

–ਰਿਸੋਰਸ ਪਰਸਨਜ਼ ਵਲੋਂ ਅਧਿਕਾਰੀਆਂ ਨੂੰ ਆਰ.ਟੀ.ਆਈ. ਐਕਟ ਨਾਲ ਜੁੜੀਆਂ ਬਾਰੀਕੀਆਂ ਬਾਰੇ ਵਿਸਥਾਰ ਨਾਲ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 5 ਅਪ੍ਰੈਲ(ਬਿਊਰੋ ) : ਰਾਜ ਸੂਚਨਾ ਕਮਿਸ਼ਨਰ ਸ੍ਰੀ ਖੁਸ਼ਵੰਤ ਸਿੰਘ ਨੇ ਕਿਹਾ ਕਿ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਐਕਟ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਲਈ ਬਣਾਇਆ ਗਿਆ ਹੈ ਅਤੇ ਸਾਰੇ ਲੋਕ ਸੂਚਨਾ ਅਧਿਕਾਰੀਆਂ ਦੀ ਜ਼ਿੰਮੇਦਾਰੀ ਬਣਦੀ ਹੈ ਕਿ ਉਹ ਇਸ ਐਕਟ ਨੂੰ ਗੰਭੀਰਤਾ ਨਾਲ ਲੈਣ ਅਤੇ ਨਿਸ਼ਚਿਤ ਸਮੇਂ ਅੰਦਰ ਪ੍ਰਾਰਥੀ ਨੂੰ ਸੂਚਨਾ ਮੁਹੱਈਆ ਕਰਵਾਉਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਐਡਮਨਿਸਟਰੇਸ਼ਨ (ਮਗਸੀਪਾ) ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਧਿਕਾਰੀਆਂ ਅਤੇ ਸਹਾਇਕ ਲੋਕ ਸੰਪਰਕ ਸੂਚਨਾ ਅਧਿਕਾਰੀਆਂ ਲਈ ਆਯੋਜਿਤ ਕੀਤੀ ਗਈ ਦੋ ਦਿਨਾਂ ਟਰੇਨਿੰਗ ਪ੍ਰੋਗਰਾਮ ਦੇ ਅੰਤਿਮ ਦਿਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਰੱਖੇ। ਇਸ ਦੌਰਾਨ ਉਨ੍ਹਾਂ ਨਾਲ ਮਗਸੀਪਾ ਦੇ ਰਿਜਨਲ ਪ੍ਰੋਜੈਕਟ ਡਾਇਰੈਕਟਰ ਸ੍ਰੀ ਪੀ.ਐਸ. ਜੋਸ਼ੀ ਅਤੇ ਰਿਸੋਰਸ ਪਰਸਨ ਐਡਵੋਕੇਟ ਸ਼ਿਵ ਕੁਮਾਰ ਸੋਨਿਕ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ ਵੀ ਮੌਜੂਦ ਸਨ।
ਰਾਜ ਸੂਚਨਾ ਕਮਿਸ਼ਨਰ ਨੇ ਕਿਹਾ ਕਿ ਟਰੇਨਿੰਗ ਕਾਰਜ ਖੇਤਰ ਦਾ ਉਹ ਦੌਰ ਹੁੰਦਾ ਹੈ ਜਦੋਂ ਅਸੀਂ ਕਿਸੇ ਵਿਵਸਥਾ ਤੋਂ ਬੇਹਤਰ ਢੰਗ ਨਾਲ ਜਾਣੂ ਹੁੰਦੇ ਹਨ। ਇਸ ਲਈ ਚੰਗੇ ਢੰਗ ਨਾਲ ਲਈ ਗਈ ਟਰੇਨਿੰਗ ਨਾਲ ਕੰਮ ਵਿਚ ਸਕਰਾਤਮਕ ਸੁਧਾਰ ਆਉਂਦਾ ਹੈ ਅਤੇ ਇਹ ਟਰੇਨਿੰਗ ਦਾ ਟੀਚਾ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇ ਅਧਿਕਾਰ 2005 ਤਹਿਤ ਲੋਕਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਸਬੰਧਤ ਵਿਭਾਗ ਤੋਂ ਕੋਈ ਵੀ ਜਾਣਕਾਰੀ ਲੈ ਸਕਦਾ ਹੈ ਅਤੇ ਇਸ ਦਾ ਉਦੇਸ਼ ਹੀ ਕੰਮ ਵੀ ਪਾਰਦਰਸ਼ਤਾ ਲਿਆਉਣਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਆਰ.ਟੀ.ਆਈ. ਐਕਟ ਆਉਣ ਤੋਂ ਬਾਅਦ ਸਿਸਟਮ ਵਿਚ ਕਈ ਸਕਰਾਤਮਕ ਬਦਲਾਅ ਵੀ ਆਏ ਹਨ।
ਸ੍ਰੀ ਖੁਸ਼ਵੰਤ ਸਿੰਘ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰ (ਪੀ.ਆਈ.ਓ.) ਇਹ ਸੁਨਿਸ਼ਚਿਤ ਕਰਨ ਕਿ ਸੂਚਨਾ ਮੰਗਣ ਵਾਲੇ ਨੂੰ ਤੈਅ ਸਮੇਂ ਅੰਦਰ ਸੂਚਨਾ ਮੁਹੱਈਆ ਕਰਵਾਈ ਜਾਵੇ। ਹਰ ਵਿਭਾਗ ਵਿਚ ਸੂਚਨਾ ਦੇਣ ਲਈ ਲੋਕ ਸੂਚਨਾ ਅਫ਼ਸਰ (ਪੀ.ਆਈ.ਓ.) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀ.ਆਈ.ਓ. ਨੂੰ ਲਗਦਾ ਹੈ ਕਿ ਇਹ ਸੂਚਨਾ ਉਸ ਨਾਲ ਸਬੰਧਤ ਨਹੀਂ ਹੈ, ਤਾਂ ਉਸ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਬੰਧਤ ਪੀ.ਆਈ.ਓ. ਨੂੰ 5 ਦਿਨਾਂ ਅੰਦਰ ਸੂਚਨਾ ਟਰਾਂਸਫਰ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੀ.ਆਈ.ਓ. ਸੂਚਨਾ ਮੰਗਣ ਵਾਲੇ ਤੋਂ ਸੂਚਨਾ ਮੰਗਣ ਦਾ ਕਾਰਨ ਨਹੀਂ ਪੁੱਛ ਸਕਦਾ ਹੈ।
ਟਰੇਨਿੰਗ ਦੌਰਾਨ ਮਗਸੀਪਾ ਦੇ ਰਿਜਨਲ ਪ੍ਰੋਜੈਕਟ ਡਾਇਰੈਕਟਰ ਸ੍ਰੀ ਪੀ.ਐਸ. ਜੋਸ਼ੀ, ਰਿਸੋਰਸ ਪਰਸਨ ਡਾ. ਊਸ਼ਾ ਕਪੂਰ, ਐਡਵੋਕੇਟ ਸ਼ਿਵ ਕੁਮਾਰ ਸੋਨਿਕ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਾਨੂੰਨ ਵਿਭਾਗ ਦੀ ਪ੍ਰਮੁੱਖ ਡਾ. ਨਿੰਮੀ ਨੇ ਆਰ.ਟੀ.ਆਈ. ਐਕਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਉਸ ਦੇ ਕਾਨੂੰਨੀ ਪਹਿਲੂਆਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਐਕਟ ਤਹਿਤ ਸਾਡਾ ਫਰਜ ਬਣ ਜਾਂਦਾ ਹੈ ਕਿ ਕਿਸੇ ਵਿਅਕਤੀ ਦੁਆਰਾ ਜਨ ਹਿੱਤ ਵਿਚ ਮੰਗੀ ਗਈ ਸੂਚਨਾ ਨੂੰ ਤੈਅ ਸਮੇਂ ਅੰਦਰ ਉਸ ਨੂੰ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਲੋਕ ਸੂਚਨਾ ਅਧਿਕਾਰੀਆਂ ਅਤੇ ਸਹਾਇਕ ਲੋਕ ਸੂਚਨਾ ਅਧਿਕਾਰੀਆਂ ਦੀ ਡਿਊਟੀ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਆਰ.ਟੀ.ਆਈ. ਇਕ ਐਸਾ ਹਥਿਆਰ ਹੈ ਜਿਸ ਦੇ ਮਾਧਿਆਮ ਨਾਲ ਕਈ ਵਿਭਾਗਾਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਹੈ ਅਤੇ ਕੰਮ ਵਿਚ ਪਾਰਦਰਸ਼ਤਾ ਵੀ ਆਈ ਹੈ। ਉਨ੍ਹਾਂ ਕਿਹਾ ਕਿ ਆਰ.ਟੀ.ਆਈ.ਐਕਟ ਦੇ ਆਉਣ ਤੋਂ ਬਾਅਦ ਸਰਕਾਰੀ ਵਿਭਾਗਾਂ ਦੇ ਕੰਮਕਾਰ ਵਿਚ ਪਾਰਦਰਸ਼ਤਾ ਦੇ ਨਾਲ-ਨਾਲ ਰਿਕਾਰਡ ਦੇ ਰੱਖ-ਰਖਾਅ ਵਿਚ ਵੀ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਰ.ਟੀ.ਆਈ. ਨਾਲ ਸਬੰਧਤ ਪ੍ਰੇਸ਼ਾਨੀਆਂ ਦਾ ਨਿਵਾਰਨ ਕਰਦੇ ਹੋਏ ਉਨ੍ਹਾਂ ਦੇ ਪ੍ਰਸ਼ਨ ਦਾ ਜਵਾਬ ਵੀ ਦਿੱਤਾ। ਅੰਤ ਵਿਚ ਉਨ੍ਹਾਂ ਨੇ ਟਰੇਨਿੰਗ ਵਿਚ ਹਿੱਸਾ ਲੈਣ ਵਾਲੇ ਸਾਰੇ ਪੀ.ਆਈ.ਓਜ਼ ਅਤੇ ਏ.ਪੀ.ਆਈ.ਓਜ਼ ਨੂੰ ਸਰਟੀਫਿਕੇਟ ਵੀ ਸੌਂਪੇ।