Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ ਵਾਰਡ ਨੰਬਰ 49 ’ਚ 16 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 5 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿਚ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਵਾਰਡ ਨੰਬਰ 49 ਵਿਚ 16 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਵੈਸ਼ਨੋ ਧਾਮ ਤੋਂ ਸ਼ਿਵ ਭੂਮੀ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਹਦਾਇਤ ਹੈ ਕਿ ਸੂਬੇ ਦਾ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿਥੇ ਵਿਕਾਸ ਪੱਖੋਂ ਇਲਾਕੇ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ  ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਤੈਅ ਸਮੇਂ ਵਿਚ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਦਾ ਕੰਮ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਸੁਨੀਤਾ ਦੇਵੀ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਸੁਨੀਤਾ ਰਾਣੀ, ਰੌਸ਼ਨ ਲਾਲ, ਦਿਲਬਾਗ ਰਾਏ, ਰਮੇਸ਼ ਕੁਮਾਰ ਡਡਵਾਲ, ਗੁਰਮੀਤ ਨੰਬਰਦਾਰ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।