Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing LATEST.. ਸੰਦੀਪ ਹੰਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

LATEST.. ਸੰਦੀਪ ਹੰਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਸੰਦੀਪ ਹੰਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
ਪਾਰਦਰਸ਼ੀ, ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਬੇਹਤਰ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਦੁਹਰਾਈ
ਕਿਹਾ, ਫੀਲਡ ਦੌਰੇ ਕਰਕੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਸੁਣ ਕੇ ਕੀਤਾ ਜਾਵੇਗਾ ਨਿਪਟਾਰਾ
ਜ਼ਿਲ੍ਹੇ ’ਚ ਕਣਕ ਦੀ ਸੁਚਾਰੂ ਖਰੀਦ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਮੀ
ਮੰਡੀਆਂ ’ਚ ਕਿਸਾਨਾਂ ਨੂੰ ਉਪਲਬੱਧ ਕਰਵਾਈਆਂ ਜਾਣਗੀਆਂ ਹਰ ਬੁਨਿਆਦੀ ਸੁਵਿਧਾਵਾਂ

ਹੁਸ਼ਿਆਰਪੁਰ, 5 ਅਪ੍ਰੈਲ(ਬਿਊਰੋ) :2010 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਸੰਦੀਪ ਹੰਸ ਨੇ ਅੱਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜਿਲ੍ਹਾ ਵਿਕਾਸ ਫੈਲੋ ਅਦਿਤਿਆ ਮਦਾਨ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤਰੀਕੇ ਨਾਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਹੀ ਉਨ੍ਹਾਂ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਉਹ 6 ਅਪ੍ਰੈਲ ਤੋਂ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਫੀਲਡ ਵਿਚ ਦੌਰੇ ਕੀਤੇ ਜਾਣਗੇ, ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਜਿਲ੍ਹੇ ਦੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੀਲਡ ਦੌਰਿਆਂ ਦਾ ਉਦੇਸ਼ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਸਬੰਧੀ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬੇਹਤਰ ਨਾਗਰਿਕ ਸੇਵਾਵਾਂ ਸੁਚਾਰੂ ਰੂਪ ਵਿਚ ਪਹੁੰਚਾਉਣ ਲਈ ਸੇਵਾ ਕੇਂਦਰਾਂ ਨੂੰ ਹੋਰ ਜ਼ਿਆਦਾ ਪ੍ਰਭਾਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਅਭਿਆਨ ਨੂੰ ਲੋਕ ਲਹਿਰ ਬਣਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਜਿਸ ਲਈ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਲੈ ਕੇ ਸੈਕਟਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਆਏ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ।

error: copy content is like crime its probhihated