ਸੂਬੇ ਦੇ ਹਰ ਖੇਤਰ ’ਚ ਕਰਵਾਏ ਜਾਣਗੇ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
–ਕੈਬਨਿਟ ਮੰਤਰੀ ਨੇ 7 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਵਰਧਮਾਨ ਸਪੀਨਿੰਗ ਮਿੱਲ ਦੇ ਨਾਲ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 8 ਅਪੈ੍ਲ(ਬਿਊਰੋ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਦੀ ਨੁਹਾਰ ਸੰਵਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਿਕਾਰਡਤੋੜ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੋਣ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਫਗਵਾੜਾ ਰੋਡ ਸਥਿਤ ਵਰਧਮਾਨ ਸਪੀਨਿੰਗ ਮਿੱਲ ਦੇ ਨਾਲ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬੈਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵਿਸ਼ੇਸ਼ ਤੌਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਨਿਵਾਸੀਆਂ ਦੀ ਸੁਵਿਧਾ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਰੂਰੀ ਕੰਮ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣਗੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।








