Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing ਕੋਈ ਵੀ ਸਮੱਸਿਆ ਆਉਣ ਤੇ ਮੇਰੇ ਨਾਲ ਸਿੱਧਾ ਸੰਪਰਕ ਕਰੋ : ਸੰਤੋਸ਼ ਕਟਾਰੀਆ

ਕੋਈ ਵੀ ਸਮੱਸਿਆ ਆਉਣ ਤੇ ਮੇਰੇ ਨਾਲ ਸਿੱਧਾ ਸੰਪਰਕ ਕਰੋ : ਸੰਤੋਸ਼ ਕਟਾਰੀਆ

ਕੋਈ ਵੀ ਸਮੱਸਿਆ ਆਉਣ ਤੇ ਮੇਰੇ ਨਾਲ ਸਿੱਧਾ ਸੰਪਰਕ ਕਰੋ : ਸੰਤੋਸ਼ ਕਟਾਰੀਆ

ਗੁਮਰਾਹ ਕਰਨ ਵਾਲੇ ਠੱਗਾਂ ਤੋਂ ਰਹੋ ਸਾਵਧਾਨ ਸੰਤੋਸ਼ ਕਟਾਰੀਆ ਨੇ ਹਲਕੇ ਦੇ ਲੋਕਾਂ ਨੂੰ ਕੀਤੀ ਅਪੀਲ

ਬਲਾਚੌਰ, 8 ਅਪਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਠੱਗਾਂ ਤੋਂ ਸੁਚੇਤ ਰਹੋ ਜੇਕਰ ਕੋਈ ਵੀ ਤੁਹਾਨੂੰ ਆ ਕੇ ਇਹ ਕਹਿ ਰਿਹਾ ਹੈ ਕਿ ਮਹਿਲਾਵਾਂ ਦੇ ਹਜ਼ਾਰ ਰੁਪਏ ਵਾਲੇ ਫਾਰਮ ਭਰੇ ਜਾ ਰਹੇ ਹਨ ਜਾਂ ਹੋਰ ਸਰਕਾਰੀ ਸੁਵਿਧਾਵਾਂ ਲੈਣ ਦੇ ਲਈ ਤੁਹਾਨੂੰ ਕੋਈ ਗੁਮਰਾਹ ਕਰ ਰਿਹਾ ਹੈ ਤਾਂ ਮੇਰੇ ਨਾਲ ਸਿੱਧਾ ਸੰਪਰਕ ਕਰੋ ਤੇ ਖਾਸ ਤੌਰ ਤੇ ਇਕ ਧਿਆਨ ਜ਼ਰੂਰ ਰੱਖੋ ਜੇਕਰ ਆ ਕੇ ਤੁਹਾਨੂੰ ਕੋਈ ਵੀ ਸ਼ਰਾਰਤੀ ਅਨਸਰ ਇਹ ਕਹਿ ਰਿਹਾ ਹੈ ਕਿ ਸੰਤੋਸ਼ ਕਟਾਰੀਆ ਨਾਲ ਮੇਰੀ ਸਿੱਧੀ ਗੱਲਬਾਤ ਹੈ ਆਓ ਮੈਂ ਤੁਹਾਨੂੰ ਲੈ ਕੇ ਚਲਦਾ ਹਾਂ ਜਾਂ ਸਰਕਾਰੀ ਦਫ਼ਤਰਾਂ ਵਿੱਚ ਮੇਰੀ ਸਿੱਧੀ ਗੱਲਬਾਤ ਹੈ ਮੇਰੇ ਕਿਹੇ ਤੇ ਹੀ ਕੰਮ ਹੁੰਦੇ ਹਨ,ਉਨ੍ਹਾਂ ਠੱਗਾਂ ਤੋਂ ਸਾਵਧਾਨ ਰਹੋ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਬਲਾਚੌਰ ਨੇ ਕੀਤਾ ਤੇ ਉਨ੍ਹਾਂ ਕਿਹਾ ਬਕਾਇਦਾ ਮੇਰੇ ਤਕ ਰਾਬਤਾ ਕਾਇਮ ਕਰ ਕੇ ਮੈਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਇਸ ਤਰ੍ਹਾਂ ਦੇ ਠੱਗ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।ਤੁਸੀਂ ਕਿਸੇ ਵੀ ਜਾਇਜ਼ ਕੰਮ ਲਈ ਬੇਝਿਜਕ ਮੇਰੇ ਨਾਲ ਕਿਸੇ ਦੀ ਸਿਫਾਰਸ਼ ਤੋਂ ਬਿਨਾਂ ਆਪ ਖੁਦ 24 ਘੰਟੇ ਸੰਪਰਕ ਕਰ ਸਕਦੇ ਹੋ। ਸਰਕਾਰੀ ਦਫ਼ਤਰਾਂ ਵਿੱਚ ਆਪ ਮੁਹਾਰੇ ਜਨਤਾ ਦੇ ਕੰਮ ਹੋ ਰਹੇ ਹਨ। ਮੈਂ ਆਮ ਆਦਮੀ ਪਾਰਟੀ ਦੀ ਹੀ ਵਿਧਾਇਕ ਨਹੀਂ ਹਾਂ ਸਗੋਂ ਕਿ ਮੈਂ ਬਲਾਚੌਰ ਹਲਕੇ ਦੇ ਡੇਢ ਲੱਖ ਵੋਟਰਾਂ ਦੀ ਨੁਮਾਇੰਦਗੀ ਕਰ ਰਹੀ ਹਾਂ ਅਤੇ ਬਿਨਾਂ ਭੇਦਭਾਵ ਤੋਂ ਸਾਰਿਆਂ ਦੇ ਹੀ ਕੰਮ ਹੋਣਗੇ। ਬੀਬੀ ਸੰਤੋਸ਼ ਕਟਾਰੀਆ ਨੇ ਬਲਾਚੌਰ ਹਲਕੇ ਦੀ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਤੁਹਾਨੂੰ ਵੀ ਸੰਜਮ ਦੇ ਨਾਲ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਸ਼ਾਂਤੀ ਦੇ ਨਾਲ ਮੁਲਾਜ਼ਮਾਂ ਦਾ ਸਹਿਯੋਗ ਕਰਕੇ ਆਪਣਾ ਕੰਮ ਕਰਵਾਉਣਾ ਚਾਹੀਦਾ ਹੈ ਨਾ ਕਿ ਉੱਥੇ ਜਾ ਕੇ ਕਿਸੇ ਨਾਲ ਬਹਿਸਬਾਜ਼ੀ ਕੀਤੀ ਜਾਵੇ।

error: copy content is like crime its probhihated