Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਲਿਤ ਸਮਾਜ ਨੂੰ “ਪੈਰ ਦੀ ਜੁੱਤੀ” ਕਹਿਣ ਵਾਲੇ ਸੁਨੀਲ ਜਾਖੜ ਨੂੰ ਕੀਤਾ ਜਾਵੇ ਪਾਰਟੀ ਵਿਚੋਂ ਬਾਹਰ- ਵਿਨੋਦ ਵਾਲਮੀਕਿ

ਦਲਿਤ ਸਮਾਜ ਨੂੰ “ਪੈਰ ਦੀ ਜੁੱਤੀ” ਕਹਿਣ ਵਾਲੇ ਸੁਨੀਲ ਜਾਖੜ ਨੂੰ ਕੀਤਾ ਜਾਵੇ ਪਾਰਟੀ ਵਿਚੋਂ ਬਾਹਰ- ਵਿਨੋਦ ਵਾਲਮੀਕਿ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਬੀਤੇ ਦਿਨੀ ਇਕ ਚੈਨਲ ਵਿਚ ਇੰਟਰਵਿਊ ਦੌਰਾਨ ਕਾਂਗਰਸ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੇ ਖਿਲਾਫ ਬਿਆਨਬਾਜ਼ੀ ਕਰਦਿਆਂ
ਦਲਿਤ ਭਾਈਚਾਰੇ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕੀਤੀ ਹੈ। ਜਿਸ ਕਾਰਨ ਪੂਰਾ ਦਲਿਤ ਭਾਈਚਾਰਾ ਅਪਮਾਨਿਤ ਮਹਿਸੂਸ ਕਰ ਰਿਹਾ ਹੈਂ। ਇਸ ਸਬੰਧੀ ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਵਿਨੋਦ ਕਲਿਆਣ ਨੇ ਦੱਸਿਆ ਕਿ ਸੁਨੀਲ ਜਾਖੜ ਦੀ ਇਸ ਬਿਆਨਬਾਜੀ ਨਾਲ ਪੂਰੇ ਦਲਿਤ ਭਾਈਚਾਰੇ ਵਿੱਚ ਗੁੱਸੇ ਅਤੇ ਰੋਸ ਦੀ ਲਹਿਰ ਹੈ। ਉਨ੍ਹਾ ਕਿਹਾ ਕਿ ਸੁਨੀਲ ਜਾਖੜ ਦੇ ਇਸ ਬਿਆਨ ਨਾਲ ਉਸਦਾ ਦਲਿਤ ਵਿਰੋਧੀ ਅਤੇ ਜਾਤੀਵਾਦੀ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੀ ਕਾਂਗਰਸ ਹਾਈਕਮਾਂਡ ਨੂੰ ਪੁਰਜ਼ੋਰ ਮੰਗ ਹੈ ਕੇ ਸੁਨੀਲ ਜਾਖੜ ਜਿਹੇ ਘਟੀਆ ਮਾਨਸਿਕਤਾ ਵਾਲੇ ਨੇਤਾ ਨੂੰ ਪਾਰਟੀ ਵਿਚੋਂ ਬਾਹਰ ਕੀਤਾ ਜਾਵੇ। ਅਤੇ ਸੁਨੀਲ ਜਾਖੜ ਉੱਪਰ ਐਸ.ਸੀ ਐਸ.ਟੀ ਐਕਟ ਦੇ ਅਧੀਨ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਘਟੀਆ ਬੰਦੇ ਨੇ ਵਰਣ ਵਿਵਸਥਾ ਦੀਆਂ ਨੀਤੀਆਂ ਨੂੰ ਦਰਸਾਇਆ ਹੈ। ਸਾਰਾ ਦਲਿਤ ਭਾਈਚਾਰਾ ਸੁਨੀਲ ਜਾਖੜ ਦੀ ਗੰਦੀ ਜਾਤੀਵਾਦੀ ਸੋਚ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ।