Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋ ਸ਼ੂਗਰ ਮਿੱਲ ਪਨਿਆੜ ਵਿਖੇ ਪਾਵਰ ਪਲਾਟ ਦੀ ਟਰਬਾਈਨ ਦੀ ਫਾਊਡੇਸ਼ਨ ਦਾ ਸ਼ੁੱਭ ਆਰੰਭ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋ ਸ਼ੂਗਰ ਮਿੱਲ ਪਨਿਆੜ ਵਿਖੇ ਪਾਵਰ ਪਲਾਟ ਦੀ ਟਰਬਾਈਨ ਦੀ ਫਾਊਡੇਸ਼ਨ ਦਾ ਸ਼ੁੱਭ ਆਰੰਭ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋ ਸ਼ੂਗਰ ਮਿੱਲ ਪਨਿਆੜ ਵਿਖੇ ਪਾਵਰ ਪਲਾਟ ਦੀ ਟਰਬਾਈਨ ਦੀ ਫਾਊਡੇਸ਼ਨ ਦਾ ਸ਼ੁੱਭ ਆਰੰਭ

ਪੰਜਾਬ ਸਰਕਾਰ ਗੰਨਾ ਕਾਸਤਕਾਰਾ ਦੀ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ, 9 ਅਪ੍ਰੈਲ ( ਅਸ਼ਵਨੀ ) – ਮੁੱਖ ਮੰਤਰੀ, ਪੰਜਾਬ ਦੀ ਰਹਿਨੁਮਾਈ ਹੇਠ ਲਾਲ ਚੰਦ ਕਟਾਰੂ ਚੱਕ, ਫੂਡ ਸਪਲਾਈ ਅਤੇ ਜੰਗਲਾਤ ਮੰਤਰੀ ਪੰਜਾਬ ਵੱਲੋਂ ਗੁਰਦਾਸਪੁਰ ਖੰਡ ਮਿੱਲ ਵਿਖੇ ਲਗ ਰਹੇ 5000 ਟੀ.ਸੀ.ਡੀ. ਦੇ ਨਵੇਂ ਸੂਗਰ ਪਲਾਂਟ ਅਤੇ 28 ਮੈਗਾਵਾਟ -ਜਨਰੇਸਨ ਪਲਾਂਟ ਦਾ ਮੁਆਇਨਾ ਕੀਤਾ ਅਤੇ ਇਸ ਮੌਕੇ ਤੇ ਪਾਵਰ ਪਲਾਂਟ ਦੀ ਟਰਬਾਈਨ ਦੀ ਫਾਉਂਡੇਸਨ ਦਾ ਸੁਭ ਆਰੰਭ ਅਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਸਮਸੇਰ ਸਿੰਘ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀਨਾਨਗਰ ਅਤੇ ਕੇਸ਼ਵ ਬਹਿਲ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਗੰਨਾ ਕਾਸਤਕਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ ਤੇ ਕਿਸਾਨਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦਿ੍ਰੜ ਸੰਕਲਪ ਹੈ। ਉਨ੍ਹਾਂ ਗੰਨਾ ਕਾਸਤਕਾਰਾਂ ਨੂੰ ਆ ਰਹੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦੁਆਇਆ।
ਇਸ ਮੌਕੇ ਤੇ ਗੰਨਾਂ ਕਾਸਤਕਾਰਾਂ ਨੂੰ ਨਵੀਆਂ ਕਿਸਮਾਂ ਦੇ ਗੰਨੇ ਦੀ ਪਨੀਰੀ ਵੰਡੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸੀ ਜਲਦੀ ਰਲੀਜ ਕਰ ਦਿੱਤੀ ਜਾਵੇਗੀ।ਮਿੱਲ ਦੇ ਜਨਰਲ ਮੈਨੇਜਰ ਪਵਨ ਕੁਮਾਰ ਭੱਲਾ ਵੱਲੋਂ ਦੱਸਿਆ ਗਿਆ ਕਿ ਇਸ ਪ੍ਰੋਜੈਕਟ ਤੇ ਪੰਜਾਬ ਸਰਕਾਰ ਦੇ ਯੋਗਦਾਨ ਤਹਿਤ 402 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਪ੍ਰੋਜੈਕਟ ਦੇ ਕੰਟਰੈਕਟ ਮੁਤਾਬਿਕ ਇਹ ਪ੍ਰੋਜੈਕਟ ਅਪ੍ਰੈਲ 2023 ਤੱਕ ਮੁਕੰਮਲ ਹੋਣ ਉਪਰੰਤ ਇਸ ਦਾ ਟਰਾਇਲ ਹੋ ਜਾਵੇਗਾ। ਇਸ ਤੋਂ ਇਲਾਵਾ ਮਿੱਲ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ ਇੱਕ 120 ਕੇਐਲਪੀਡੀ ਈਥਾਨੋਲ ਪਲਾਂਟ ਲਗਾਉਣ ਦੀ ਵੀ ਤਜਵੀਜ ਹੈ, ਜਿਸ ਦੇ ਟੈਂਡਰ ਪਾਸ ਹੋ ਚੁੱਕੇ ਹਨ ਅਤੇ ਮੰਤਰੀ ਵੱਲੋਂ ਜਲਦੀ ਹੀ ਇਸ ਪਲਾਂਟ ਦੇ ਕੰਮ ਨੂੰ ਸ਼ੁਰੂ ਕਰਨ ਦਾ ਭਰੋਸਾ ਦੁਆਇਆ ਅਤੇ ਦੱਸਿਆ ਕਿ ਪਲਾਂਟਾਂ ਦੇ ਲਗਣ ਨਾਲ ਮਿੱਲ ਏਰੀਏ ਦੇ ਗੰਨਾ ਕਾਸਤਕਾਰਾਂ ਦਾ ਸਾਰਾ ਗੰਨਾ ਪੀੜਿਆ ਜਾ ਸਕੇਗਾ ਜਿਸ ਨਾਲ ਗੰਨਾਂ ਕਾਸਤਕਾਰਾਂ ਅਤੇ ਇਲਾਕਾ ਵਾਸੀਆਂ ਨੂੰ ਵਿੱਤੀ ਲਾਭ ਹੋਵੇਗਾ। ਇਹ ਪ੍ਰੋਜੈਕਟ ਲਗਣ ‘ਤੇ ਗੰਨਾ ਕਾਸਤਕਾਰਾਂ ਨੂੰ ਬਾਹਰਲੀਆਂ ਮਿੱਲਾਂ ਵਿੱਚ ਸਪਲਾਈ ਕੀਤੇ ਜਾ ਰਹੇ ਗੰਨੇ ਦੀ ਢੋਆ-ਢੁਆਈ ‘ਤੇ ਖਰਚੇ ਜਾ ਰਹੇ 15-20 ਕਰੋੜ ਰੁਪਏ ਦੀ ਬਚਤ ਹੋਵੇਗੀ।
ਇਸ ਮੌਕੇ ਰਪਾਲ ਸਿੰਘ ਚੀਮਾ, ਸਹਿਕਾਰਤਾ ਅਤੇ ਖਜਾਨਾ ਮੰਤਰੀ ਦੀ ਸੋਚ ਅਤੇ ਰਾਜੀਵ ਗੁਪਤਾ ਪ੍ਰਬੰਧ ਨਿਰਦੇਸ਼ਕ ਸੂਗਰਫੈਡ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੰਨੇ ਦਾ ਝਾੜ ਵਧਾਉਣ ਲਈ, ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੇ ਬੀਜ ਦੀਆਂ ਨਵੀਆਂ ਕਿਸਮਾਂ ਦੇ ਬੀਜ ਮੁਹੱਈਆ ਕਰਵਾਉਣ ਹਿੱਤ ਇੱਕ ਪ੍ਰਦਰਸਨੀ ਲਗਾਈ ਗਈ।
ਮਿੱਲ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਇਸ ਪਨੀਰੀ ਨਾਲ ਗੰਨਾਂ ਕਾਸਤਕਾਰਾਂ ਦੀ ਪ੍ਰਤੀ ਏਕੜ ਲਾਗਤ ਖਰਚਾ ਘੱਟ ਹੋਵੇਗਾ ਤੇ ਇਸ ਤੋਂ ਵਧੀਆ ਝਾੜ ਵੀ ਪ੍ਰਾਪਤ ਹੋਵੇਗਾ ਅਤੇ ਗੰਨਾ ਪਾਸਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਲਗਭਗ 30 ਤੋਂ 35 ਹਜਾਰ ਪ੍ਰਤੀ ਏਕੜ ਦਾ ਵਾਧਾ ਹੋਵੇਗਾ। ਇਸ ਮੌਕੇ ਮਿਲ ਦੇ ਬੋਰਡ ਆਫ ਡਾਇਰੈਕਟਰ ਸਾਹਿਬਾਨ, ਐਸ. ਐਸ ਇੰਜੀਨੀਅਰ ਵਲੋਂ ਐਸਾ ਜੇ ਬੱਡ ਸ੍ਰੀ ਅਰਵਿੰਦਰ ਸਿੰਘ-ਮੁੱਖ ਗੰਨਾ ਵਿਕਾਸ ਅਸਰ, ਸ੍ਰੀ ਸੰਦੀਪ ਸਿੰਘ ਇੰਸਟਰੂਮੈਂਟ ਇੰਜੀਨੀਅਰ, ਸੀਆ ਰਾਮ ਗੌਤਮ ਚੀਫ ਕੈਮਿਸਟ, ਮਨਜਿੰਦਰ ਸਿੰਘ ਪਾਹੜਾ ਸਹਾਇਕ ਲੇਖਾ ਅਫਸਰ, ਚਰਨਜੀਤ ਸਿੰਘ ਨਿਗਰਾਨ, ਐਸ.ਕੇ. ਮਲਹੋਤਰਾ ਪਲਾਂਟ ਕੋ-ਆਰਡੀਨੇਟਰ ਅਤੇ ਯੂਨੀਅਨ ਦੇ ਨੁਮਾਇੰਦੇ ਹਾਜਰ ਸਨ।

error: copy content is like crime its probhihated