Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵੱਡੀ ਖਬਰ.. ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ, 4 ਨਾਮੀ ਗੈਂਗਸਟਰ ਅਤੇ 16 ਹੋਰ ਵਿਅਕਤੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ

ਵੱਡੀ ਖਬਰ.. ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ, 4 ਨਾਮੀ ਗੈਂਗਸਟਰ ਅਤੇ 16 ਹੋਰ ਵਿਅਕਤੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 4 ਨਾਮੀ ਗੈਂਗਸਟਰਾਂ ਸਮੇਤ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ । ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਮਾਤਰਾ ਵਿਚ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਨ੍ਹਾਂ ‘ਚ 4 ਗੈਂਗਸਟਰ ਵੀ ਸ਼ਾਮਿਲ ਹਨ। ਐੱਸ.ਪੀ.(ਡੀ) ਮਨੋਜ ਠਾਕੁਰ ਨੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫ਼ਰੰਸ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਤੋਂ 7 ਰਾਈਫਲ ਤੇ 7 ਪਿਸਤੌਲ ਬਰਾਮਦ ਕੀਤੇ ਹਨ ਅਤੇ ਤਿੰਨ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਨਿਗਰਾਨੀ ਇੰਸਪੈਕਟਰ ਬਲਕਾਰ ਸਿੰਘ ਮੁੱਖ ਅਫਸਰ ਥਾਣਾ ਬਿਆਸ ਨੂੰ ਗੁਪਤ ਸੂਚਨਾ ਮਿਲੀ ਕਿ ਕਲਾਨੌਰੀ ਢਾਬਾ ਜੀ.ਟੀ ਰੋਡ ਬਿਆਸ ਵਿਖੇ ਬਹੁਤ ਸਾਰੇ ਵਿਅਕਤੀ ਹਥਿਆਰਾ ਨਾਲ ਲੈਸ ਬੈਠੇ ਹੋਏ ਹਨ। ਜੋ ਇਹ ਵਿਅਕਤੀ ਕਲੋਨੀਆ ਤੇ ਨਜਾਇਜ ਦਵਾਉਂਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਬਿਆਸ ਜੀ ਵੱਲੋਂ ਆਪਣੀ ਇੱਕ ਰੇਡ ਪਾਰਟੀ ਨੂੰ ਚੰਗੀ ਤਰ੍ਹਾਂ ਬ੍ਰੀਫ ਕਰਕੇ ਸੁਖਬਰ ਦੀ ਦਸੀ ਹੋਈ ਜਗ੍ਹਾ ਤੇ ਰੇਡ ਕੀਤਾ ਅਤੇ ਮੌਕਾ ਤੋਂ ਹਨ ਲਿਖੇ ਵਿਅਕਤੀਆਂ ਨੂੰ ਨਜਾਇਜ ਹਥਿਆਰਾਂ ਸਮੇਤ ਕਾਬੂ ਕੀਤਾ ਹੈ।ਐਸ.ਪੀ. (ਡੀ) ਮਨੋਜ ਠਾਕੁਰ ਨੇ ਦੱਸਿਆ ਕਿ ਉਕਤਾਨ ਕੋਲੋਂ 06 ਪਿਸਟਲ 32 ਬੋਰ 08 ਮੈਜਗਜ਼ੀਨ 40 ਜਿੰਦਾ ਰੌਂਦ, 04 ਰਾਈਫਲ 315 ਬੋਰ 04 ਮੈਗਜ਼ੀਨ 30 ਜਿੰਦਾ ਰੌਂਦ, 02 ਰਾਈਫਲ 12 ਬੋਰ 05 ਜਿੰਦਾ ਰੌਂਦ, 01 ਪਿਸਟਲ 30 ਬੋਰ 02 ਮੈਗਜ਼ੀਨ 16 ਜਿੰਦਾ ਰੌਂਦ, 01 ਸਪਰਿੰਗ ਫੀਲਡ ਰਾਈਫਲ ਸਮੇਤ 30 ਰੌਂਦ ਬਰਾਮਦ ਹੋਏ ਹਨ।

error: copy content is like crime its probhihated