Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਵੱਡੀ ਖਬਰ.. ਥਾਣਾ ਡੈਮ ‘ਚ ਨਹਾਉਣ ਗਏ ਚਾਰ ਲੜਕਿਆਂ ਚੋਂ ਇੱਕ ਦੀ ਪਾਣੀ ਵਿਚ ਡੁੱਬਣ ਨਾਲ ਮੌਤ 

ਵੱਡੀ ਖਬਰ.. ਥਾਣਾ ਡੈਮ ‘ਚ ਨਹਾਉਣ ਗਏ ਚਾਰ ਲੜਕਿਆਂ ਚੋਂ ਇੱਕ ਦੀ ਪਾਣੀ ਵਿਚ ਡੁੱਬਣ ਨਾਲ ਮੌਤ 

ਥਾਣਾ ਡੈਮ ਚ ਨਹਾਉਣ ਗਏ ਚਾਰ ਲੜਕਿਆਂ ਚੋਂ ਇੱਕ ਦੀ ਪਾਣੀ ਵਿਚ ਡੁੱਬਣ ਨਾਲ ਮੌਤ 

ਗੜ੍ਹਦੀਵਾਲਾ ਅਪ੍ਰੈਲ 10 ਅਪ੍ਰੈਲ (ਚੌਧਰੀ) :   ਹਲਕਾ ਗੜ੍ਹਦੀਵਾਲਾ ਦੇ ਥਾਣਾ ਗੜ੍ਹਦੀਵਾਲਾ ਅਧੀਨ ਪੈਂਦੇ ਥਾਣਾ ਡੈਮ ਤੇ ਨਹਾਉਣ ਗਏ 4 ਨੌਜਵਾਨਾਂ ਚ ਇੱਕ ਨੌਜਵਾਨ ਦੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਨਹਾਉਣ ਗਏ 4 ਨੌਜਵਾਨ ਜਿਨ੍ਹਾਂ ‘ਚ ਤਿੰਨ ਪ੍ਰਵਾਸੀ ਤੇ ਇੱਕ ਪੰਜਾਬੀ ਸੀ।ਜਿਨ੍ਹਾਂ ਵੱਲੋਂ ਡੈਮ ਦੇ ਪਾਣੀ ਚ ਨਹਾਉਣ ਸਮੇਂ ਇੱਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।ਇਸ ਸਬੰਧੀ ਸੂਚਨਾ ਮਿਲਦਿਆਂ ਥਾਣਾ ਗੜ੍ਹਦੀਵਾਲਾ ਸਬ-ਇੰਸਪੈਕਟਰ ਪਰਮਿੰਦਰ ਸਿੰਘ ਤੇ ਏਐੱਸਆਈ ਦਰਸਨ ਸਿੰਘ ਸਮੇਤ ਪੁਲਿਸ ਫੋਰਸ ਵਲੋਂ ਮੌਕੇ ਤੇ ਪੁੱਜਕੇ ਡੈਮ ਵਿੱਚ ਡੁੱਬੇ ਨੌਜਵਾਨ ਦੀ ਦੇਰ ਰਾਤ ਤੱਕ ਤਲਾਸ਼ ਕੀਤੀ ਗਈ ਪ੍ਰੰਤੂ ਹਨੇਰਾ ਹੋਣ ਕਾਰਨ ਕੁਝ ਵੀ ਹਾਸਲ ਨਹੀਂ ਹੋਇਆ।ਅੱਜ ਸਵੇਰ ਤੋਂ ਪੁਲਸ ਪਾਰਟੀ ਤੇ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਟੀਮ ਵਲੋਂ ਦੀ ਨੰਗਲ ਡੈਮ ਤੋ ਗੋਤਾਖੋਰ ਮੰਗਵਾਕੇ ਉਨ੍ਹਾਂ ਦੀ ਸਹਾਇਤਾ ਨਾਲ ਡੈਮ ਵਿੱਚ ਨਹਾਉਂਦੇ ਸਮੇਂ ਪਾਣੀ ਵਿੱਚ ਡੁੱਬੇ ਨੌਜਵਾਨ ਦੀ ਮ੍ਰਿਤਕ ਦੇਹ ਲੱਭਣ ਲਈ ਸਰਚ ਅਭਿਆਨ ਚਲਾਇਆ ਗਿਆ। ਕਾਫੀ ਜਦੋਜਹਿਦ ਕਰਨ ਉਪਰੰਤ ਗੋਤਾਖੋਰਾਂ ਵਲੋਂ ਨੌਜਵਾਨ ਦੀ ਲਾਸ਼ ਲੱਭਣ ਵਿਚ ਸਫਲਤਾ ਮਿਲੀ । ਜਿਸਦੀ ਪਹਿਚਾਣ ਅਸ਼ਵਨੀ ਪੁੱਤਰ ਜਗਦੀਸ਼ ਲਾਲ ਵਾਸੀ ਗੁਜਰਾਤੀ ਮੁਹੱਲਾ ਵਾਰਡ ਨੰਬਰ-6 ਗੜ੍ਹਦੀਵਾਲਾ ਵਜੋਂ ਹੋਈ ।ਗੜ੍ਹਦੀਵਾਲਾ ਪੁਲਿਸ ਵਲੋਂ ਉੱਕਤ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਦਸੂਹਾ ਲਿਜਾਇਆ ਗਿਆ ਅਤੇ ਸਥਾਨਕ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: copy content is like crime its probhihated