Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਪਿੰਡਾਂ ’ਚ ਹਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ 2 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 11 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਪਿੰਡਾਂ ਵਿਚ ਹਰ ਸੰਭਵ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਹ ਅੱਜ 2 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਪਿੰਡ ਨਾਰਾ ਤੱਕ ਜਾਣ ਵਾਲੀ 4 ਕਿਲੋਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਚੌੜਾਈ 14 ਫੁੱਟ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਬੁਨਿਆਦੀ ਢਾਂਚੇ ਦੀ ਨਵੀਂ ਮਜ਼ਬੂਤੀ ਪ੍ਰਦਾਨ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਾਰੀਆਂ ਸੜਕਾਂ ਭਵਿੱਖ ਦੀ ਜ਼ਰੂਰਤ ਦੇ ਮੱਦੇਨਜ਼ਰ ਪੂਰੀ ਗੁਣਵੱਤਾ ਅਨੁਸਾਰ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ, ਇਸ ਲਈ ਸੜਕ ਨਿਰਮਾਣ ਕੰਮਾਂ ਵਿਚ ਜੇਕਰ ਕਿਸੇ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਈ ਤਾਂ ਸਬੰਧਤ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਗੋਤਰਾ, ਐਸ.ਡੀ.ਓ. ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।