Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਇਨਸਾਫ ਦੀ ਮੰਗ ਨੂੰ ਲੈ ਕੇ ਦਾ ਪੈਰਾਡਾਈਜ ਪਬਲਿਕ ਸਕੂਲ ਕੰਗਣਾ ਬੇਟ ਵੱਲੋਂ ਪੰਜਾਬ ਬੰਦ ਦਾ ਸਮਰਥਨ

ਇਨਸਾਫ ਦੀ ਮੰਗ ਨੂੰ ਲੈ ਕੇ ਦਾ ਪੈਰਾਡਾਈਜ ਪਬਲਿਕ ਸਕੂਲ ਕੰਗਣਾ ਬੇਟ ਵੱਲੋਂ ਪੰਜਾਬ ਬੰਦ ਦਾ ਸਮਰਥਨ

ਇਨਸਾਫ ਦੀ ਮੰਗ ਨੂੰ ਲੈ ਕੇ ਦਾ ਪੈਰਾਡਾਈਜ ਪਬਲਿਕ ਸਕੂਲ ਕੰਗਣਾ ਬੇਟ ਵੱਲੋਂ ਪੰਜਾਬ ਬੰਦ ਦਾ ਸਮਰਥਨ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਨੂੰ ਰੋਸ ਵਜੋਂ ਬੰਦ ਰਹੀਆਂ। ਇਸ ਸੱਦੇ ਦਾ ਸਮਰਥਨ ਕਰਦੇ ਹੋਏ  ‘ਦਾ ਪੈਰਾਡਾਈਜ ਪਬਲਿਕ ਸਕੂਲ ਕੰਗਣਾ ਬੇਟ’ ਵੀ ਬੰਦ ਰੱਖਿਆ ਗਿਆ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਸ਼੍ਰੀਮਤੀ ਗੁਰਮੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਸ਼੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਦੁਸ਼ਕਰਮ ਹੋਣ ਦੀ ਘਟਨਾ ਸਾਹਮਣੇ ਆਈ ਹੈ। ਉਸ ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਮੁਤਾਬਕ ਬੱਚੀ ਠੀਕ ਠਾਕ ਆਪਣੀ ਕਲਾਸ ਵਿੱਚ ਜਾਂਦੀ ਹੈ ਅਤੇ ਪੂਰੇ ਦਿਨ ਉਪਰੰਤ ਬੱਚੀ ਦੀ ਮਾਤਾ ਉਸ ਨੂੰ ਆਪ ਸਕੂਲ ਵਿੱਚੋਂ ਮੋਟਰ ਸਾਇਕਲ ਤੇ ਲੈ ਕੇ ਗਈ। ਬਜ਼ਾਰ ਜਾਣ ਉਪਰੰਤ ਬੱਚੀ ਘਰ ਗਈ ਅਤੇ ਇੱਕ ਹੋਰ ਵੀਡੀਓ ਮੁਤਾਬਕ ਬੱਚੀ ਸ਼ਾਮ ਨੂੰ ਮੁਹੱਲੇ ਵਿੱਚ ਸਹੀ ਘੁੰਮਦੀ ਨਜ਼ਰ ਆ ਰਹੀ ਹੈ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ਤੇ ਪਰਚਾ ਦਰਜ ਕਰਨ ਅਤੇ ਗ੍ਰਿਫਤਾਰ ਕਰਨ ਦੀ ਵੀ ਨਿੰਦਾ ਕੀਤੀ ਹੈ। ਪੁਲਿਸ ਅਤੇ ਸਾਰਾ ਇਲਾਕਾ ਜਾਣਦਾ ਹੈ ਕਿ ਮੈਨੇਜਮੈਂਟ ਨਿਰਦੋਸ਼ ਹੈ। ਉਹਨਾਂ ਕਿਹਾ ਕਿ ਬਿਨਾਂ ਕਿਸੇ ਤਫਤੀਸ਼ ਤੋਂ ਨਿਰਦੋਸ਼ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਨਹੀਂ ਜਾਣਾ ਚਾਹੀਦਾ ਅਤੇ ਕਿਹਾ ਕਿ ਜੇਕਰ ਬੱਚੀ ਨੂੰ ਜਲਦ ਇਨਸਾਫ ਨਾ ਮਿਲਿਆ ਅਤੇ ਨਿਰਦੋਸ਼ ਮੈਨੇਜਮੈਂਟ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫੈਡਰੇਸ਼ਨ ਦੇ ਸੱਦੇ ਤੇ ਸਾਰੀਆਂ ਸੰਸਥਾਵਾਂ ਸੜਕਾਂ ਉੱਪਰ ਹੋਣਗੀਆਂ। ਇਸ ਮੌਕੇ ਸਕੂਲ ਦੇ ਪੂਰੇ ਸਟਾਫ ਮੈਂਬਰ ਨੇ ਰੋਸ ਜਾਹਰ ਕੀਤਾ ਜਿਸ ਵਿੱਚ ਗੁਰਪ੍ਰੀਤ ਕੌਰ, ਨੇਹਾ ਚੌਧਰੀ, ਪਵਨਦੀਪ ਕੌਰ, ਸਿਮਰਨਜੀਤ ਕੌਰ, ਮਨਦੀਪ ਕੌਰ, ਜਸਵੰਤ ਸਿੰਘ ਆਦਿ ਸ਼ਾਮਲ ਸਨ ।

error: copy content is like crime its probhihated