Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੰਡੀ ਇਲਾਕੇ ਵਿੱਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਕੰਡੀ ਨਹਿਰ ਨੂੰ ਹੇਠਾਂ ਤੋਂ ਕੱਚੀ ਛੱਡਣ ਦੀ ਜ਼ੋਰਦਾਰ ਮੰਗ : ਸੰਜੀਵ ਮਨਹਾਸ

ਕੰਡੀ ਇਲਾਕੇ ਵਿੱਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਕੰਡੀ ਨਹਿਰ ਨੂੰ ਹੇਠਾਂ ਤੋਂ ਕੱਚੀ ਛੱਡਣ ਦੀ ਜ਼ੋਰਦਾਰ ਮੰਗ : ਸੰਜੀਵ ਮਨਹਾਸ

ਕੰਡੀ ਇਲਾਕੇ ਵਿੱਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਕੰਡੀ ਨਹਿਰ ਨੂੰ ਹੇਠਾਂ ਤੋਂ ਕੱਚੀ ਛੱਡਣ ਦੀ ਜ਼ੋਰਦਾਰ ਮੰਗ: ਸੰਜੀਵ ਮਨਹਾਸ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ/ ਚੌਧਰੀ)  ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਅਗਵਾਈ ਵਿੱਚ ਕੰਡੀ ਇਲਾਕੇ ਦੇ ਲੋਕਾਂ ਵੱਲੋਂ ਐਸ ਸੀ ਕੰਡੀ ਕਨਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ । ਮਨਹਾਸ ਨੇ ਦੱਸਿਆ ਕੇ ਕਾਫ਼ੀ ਸਮੇਂ ਤੋਂ ਇਲਾਕੇ ਦੇ ਨਲਕੇ ਤੇ ਟੀਉਵਵੈਲ ਵਗੈਰਾ ਦਾ ਪਾਣੀ ਸੁੱਕ ਰਿਹਾ ਹੈ ਇਸ ਦਾ ਮੁੱਖ ਕਾਰਨ ਹੈ ਕੇ ਇੱਕ ਸਾਲ ਤੋਂ ਨਹਿਰ ਦੀ ਮੁਰੰਮਤ ਦਾ ਕੰਮ ਚੱਲਿਆ ਹੋਣ ਕਰਕੇ ਸੇਮ ਹੇਠਾਂ ਚਲੀ ਗਈ ਹੈ ਪਰ ਹੁਣ ਨਹਿਰ ਮਹਿਕਮੇ ਵਲੋਂ ਕੰਕਰੀਟ ਪਾ ਕੇ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨਾਲ਼ ਕੰਡੀ ਇਲਾਕੇ ਵਿੱਚ ਸੇਮ ਦੀ ਸਮੱਸਿਆ ਹੋਰ ਵੱਧ ਜਾਵੇਗੀ। ਜ਼ਿਕਰਯੋਗ ਹੈ ਕੇ ਇਸ ਤੋਂ ਪਹਿਲਾਂ ਨਹਿਰ ਇੱਟਾਂ ਦੀ ਵਣੀ ਹੋਈ ਸੀ ਜਿਸ ਨਾਲ਼ ਇਲਾਕੇ ਵਿੱਚ ਸੇਮ ਦੀ ਕੋਈ ਸਮੱਸਿਆ ਨਹੀਂ ਸੀ।ਸੰਜੀਵ ਮਨਹਾਸ ਨੇ ਦੱਸਿਆ ਕੇ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਅੱਜ ਨਹਿਰ ਮਹਿਕਮੇ ਦੇ ਅਫ਼ਸਰ ਸੇਹਵਾਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਹਿਰ ਦੇ ਵਿਚਕਾਰ ਵਾਲੇ ਹਿੱਸੇ ਨੂੰ ਕੱਚਾ ਛੱਡਿਆ ਜਾਵੇਂ ਤਾਂ ਹੀ ਸੇਮ ਦੀ ਸਮੱਸਿਆ ਦਾ ਹੱਲ ਹੋ ਸਕਦਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅੰਕੁਸ਼ ਸ਼ਰਮਾ,ਸਾਬਕਾ ਸਰਪੰਚ ਗੁਰਵਿੰਦਰ ਸਿੰਘ,ਸਰਪੰਚ ਕੁਲਵੀਰ ਸਿੰਘ ਆਦਿ ਹਾਜਰ ਸਨ ।