Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਬਹੁਤਿਆਂ ਦਾ ਮੌਕੇ ਤੇ ਕੀਤਾ ਨਿਪਟਾਰਾ 

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਬਹੁਤਿਆਂ ਦਾ ਮੌਕੇ ਤੇ ਕੀਤਾ ਨਿਪਟਾਰਾ 

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਬਹੁਤਿਆਂ ਦਾ ਮੌਕੇ ਤੇ ਕੀਤਾ ਨਿਪਟਾਰਾ 

ਗੜ੍ਹਦੀਵਾਲਾ 12 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ ) :  ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋੰ ਸਰਕਾਰੀ ਮਿਡਲ ਸਕੂਲ ਥਿੰਦਾ ਚਿਪੜਾ ਵਿਖੇ ਲੋਕ ਦਰਬਾਰ ਲਗਾ ਕੇ ਪਿੰਡ ਥਿੰਦਾ ਚਿੱਪੜਾ, ਹਰਦੋਪੱਟੀ, ਜੀਆ ਸਹੋਤਾ ਕਲਾਂ, ਢੋਲੋਵਾਲ ਅਤੇ ਰਾਜਾ ਕਲਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਲਗਭਗ ਤਿੰਨ ਦਰਜਨ ਦੇ ਕਰੀਬ ਆਈਆਂ ਸਮੱਸਿਆਵਾਂ ਵਿੱਚੋਂ ਬਹੁਤਿਆਂ ਸਮਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ  ਅਤੇ ਬਾਕੀ ਸਮੱਸਿਆਵਾਂ ਨੂੰ ਸਬੰਧਤ ਵਿਭਾਗ ਕੋਲ ਭੇਜਿਆ ਗਿਆ । ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਆਮ ਲੋਕਾਂ ਦੀ ਅਪਣੀ ਸਰਕਾਰ ਹੈ ਅਤੇ ਇਸ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂਜਾਣਗੀਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਲੋਕਾਂ ਨੂੰ ਦਫਤਰਾਂ ਵਿਚ ਆਪਣੀਆਂ ਸਮੱਸਿਆਵਾਂ ਲਈ ਧੱਕੇ ਨਹੀਂ ਖਾਣੇ ਪੈਣਗੇ ਸਗੋਂ ਦਫਤਰੀ ਮਹਿਕਮੇ ਦੇ ਨੁਮਾਇੰਦੇ ਪਿੰਡਾਂ ਵਿਚ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਹੱਲ ਕਰਨਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਬੇਰੁਜ਼ਗਾਰੀ ਅਤੇ ਨਸ਼ਾਖੋਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦਿੱਤਾ ਜਾਵੇ ਇਸ ਮੌਕੇ ਡੀਐੱਸਪੀ ਟਾਂਡਾ  ਰਾਜ ਕੁਮਾਰ ਬਜਾੜ੍ਹ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਸੁਖਵਿੰਦਰ ਸਿੰਘ,ਐਸ ਐਚ ਓ ਗੜ੍ਹਦੀਵਾਲਾ ਬਲਵਿੰਦਰ ਸਿੰਘ, ਬੀਡੀਪੀਓ ਭੂੰਗਾ ਸੁਦੇਸ਼ ਕੁਮਾਰ ਆਪ ਦੇ ਯੂਥ ਜ਼ਿਲਾ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ ਸਹੋਤਾ ,ਹਰਜੀਤ ਸਿੰਘ ਭਾਟੀਆ,ਕੁਲਦੀਪ ਸਿੰਘ ਮਿੰਟੂ, ਮਨਿੰਦਰਜੀਤ ਸਿੰਘ ਢੱਟ, ਸਵਤੰਤਰ ਬੰਟੀ, ਜੇਈ ਬਿਜਲੀ ਬੋਰਡ ਜੋਗਿੰਦਰ ਸਿੰਘ, ਫੂਡ ਸਪਲਾਈ ਜੋਗਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ, ਸਰਪੰਚ ਲਾਜ ਕੌਰ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਚ ਵੱਖ ਵੱਖ ਪਿੰਡਾਂ ਦੇ ਲੋਕ ਹਾਜਰ ਸਨ।