Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਧੁੱਗਾ ਕਲਾਂ ਵਿਖੇ ਹਲਕਾ ਵਿਧਾਇਕ ਸ.ਜਸਵੀਰ ਸਿੰਘ ਰਾਜਾ ਨੇ ਸੀਵਰੇਜ ਸਿਸਟਮ ਦਾ ਕੀਤਾ ਉਦਘਾਟਨ

ਪਿੰਡ ਧੁੱਗਾ ਕਲਾਂ ਵਿਖੇ ਹਲਕਾ ਵਿਧਾਇਕ ਸ.ਜਸਵੀਰ ਸਿੰਘ ਰਾਜਾ ਨੇ ਸੀਵਰੇਜ ਸਿਸਟਮ ਦਾ ਕੀਤਾ ਉਦਘਾਟਨ

ਪਿੰਡ ਧੁੱਗਾ ਕਲਾਂ ਵਿਖੇ ਹਲਕਾ ਵਿਧਾਇਕ ਸ.ਜਸਵੀਰ ਸਿੰਘ ਰਾਜਾ ਨੇ ਸੀਵਰੇਜ ਸਿਸਟਮ ਦਾ ਕੀਤਾ ਉਦਘਾਟਨ

ਗੜ੍ਹਦੀਵਾਲਾ 12 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ) : ਹਲਕਾ ਗੜ੍ਹਦੀਵਾਲਾ ਦੇ ਪਿੰਡ ਧੁੱਗਾ ਕਲਾਂ ਵਿਖੇ ਦੋ ਕਰੋੜ ਤਿੰਨ ਲੱਖ ਦੀ ਲਾਗਤ ਨਾਲ ਬਣਵਾਏ ਜਾ ਰਹੇ ਸੀਵਰੇਜ ਸਿਸਟਮ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਕੀਤਾ ਗਿਆ। ਉਸ ਉਪਰੰਤ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਧੁੱਗਾ ਕਲਾਂ ਵਿਖੇ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਜਿਸ ਉਮੀਦਾਂ ਦੇ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ਼ ਜਤਾਇਆ ਹੈ ਉਸ ਨੂੰ ਪਾਉਂਦੇ ਪੰਜਾਂ ਸਾਲਾਂ ਵਿੱਚ ਪੂਰਾ ਕਰਕੇ ਦਿਖਾਇਆ ਜਾਵੇਗਾ ਅਤੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਮੌਕੇ ਉਹਨਾਂ ਕਿਹਾ ਕਿ ਹਰੇਕ ਪਿੰਡਾਂ ਚ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਜਸਵੀਰ ਸਿੰਘ ਰਾਜਾ ਤੇ ਹੋਰ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।  ਇਸ ਮੌਕੇ ਇਸ ਮੌਕੇ ਦੇਸ ਰਾਜ ਸਿੰਘ ਧੁੱਗਾ, ਤਰਸੇਮ ਸਿੰਘ ਧੁੱਗਾ, ਡਾ ਗੁਰਪ੍ਰੀਤ ਸਿੰਘ ਧੁੱਗਾ ਯੂ ਐਸ ਏ, ਸਰਪੰਚ ਕਮਲਜੀਤ ਕੌਰ ,ਬੀਡੀ ਪੀ ਓ ਭੂੰਗਾ ਸੁਰੇਸ਼ ਕੁਮਾਰ, ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ, ਚੌਧਰੀ ਸੁਖਰਾਜ ਸਿੰਘ,,ਕੁਲਦੀਪ ਸਿੰਘ ਮਿੰਟੂ,ਹਰਜੀਤ ਸਿੰਘ ਭਾਟੀਆ, ਹਰਵਿੰਦਰ ਸਿੰਘ, ਪੰਚ ਸੰਦੀਪ ਕੌਰ, ਪੰਚ ਪਰਮਜੀਤ ਕੌਰ ਪੰਚ ਹਰਮਿੰਦਰ ਸਿੰਘ, ਪੰਚ ਬਲਵੰਤ ਸਿੰਘ, ਪੰਚ ਹਰਵਿੰਦਰ ਸਿੰਘ, ਡਾ ਸੁਰਜੀਤ ਸਿੰਘ, ਪ੍ਰਧਾਨ ਮਾਸਟਰ ਅਮਰੀਕ ਸਿੰਘ, ਮਾਸਟਰ ਸਤਨਾਮ ਸਿੰਘ ਧੁੱਗਾ, ਡਾ ਸਦਾ ਰਾਮ,ਵਿਜੈ ਪਾਲ ਸਿੰਘ ,ਸਾਬਕਾ ਸਰਪੰਚ ਨਿਰਮਲ ਸਿੰਘ ,ਮਾਸਟਰ ਉਂਕਾਰ ਸਿੰਘ,ਸਾਧੂ ਸਿੰਘ, ਸਮੇਤ ਵੱਡੀ ਗਿਣਤੀ ਚ ਲੋਕ ਹਾਜਰ ਸਨ।

ਫੋਟੋ : ਪਿੰਡ ਧੁੱਗਾ ਕਲਾਂ ਵਿਖੇ ਸੀਵਰੇਜ ਸਿਸਟਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ।

 

error: copy content is like crime its probhihated