Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਡਾ.ਬੀ.ਆਰ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਡਾ.ਬੀ.ਆਰ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਡਾ.ਬੀ.ਆਰ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 14 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ ਆਰ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦਿਆ ਦੱਸਿਆ ਕਿ ਡਾ. ਬੀ.ਆਰ ਅੰਬੇਡਕਰ ਜੀ ਨੇ ਅਨੇਕਾਂ ਮੁਸ਼ਕਿਲਾਂ ਅਤੇ ਤੰਗੀਆਂ ਦੇ ਬਾਵਜੂਦ ਵੀ ਕਾਲਜ ਯੂਨੀਵਰਸਿਟੀ ਅਤੇ ਫਿਰ ਅਮਰੀਕਾ ਤੇ ਇੰਗਲੈਂਡ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਉਹਨਾਂ ਸ਼ੁਰੂ ਤੋਂ ਹੀ ਅਜਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਪਣਾਇਆ ਅਤੇ ਸਾਨੂੰ ਵੀ ਉਹਨਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਬਾਬਾ ਸਾਹਿਬ ਜੀ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਂਕ ਸੀ ਅਤੇ ਉਹਨਾਂ ਦੀ ਨਿੱਜੀ ਲਾਇਬ੍ਰੇਰੀ ਵਿੱਚ 50 ਹਜ਼ਾਰ ਤੋਂ ਵੀ ਵੱਧ ਕਿਤਾਬਾਂ ਸਨ। ਇਸ ਮੌਕੇ ਤੇ ਬਾਬਾ ਸਾਹਿਬ ਜੀ ਨੂੰ ਯਾਦ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਸਾਰੇ ਸਟਾਫ਼ ਮੈਂਬਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ ਓ ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ, ਮਨਪ੍ਰੀਤ ਕੌਰ, ਰੂਮਾਨੀ ਗੋਸਵਾਮੀ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ, ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ, ਗੁਰਜੀਤ ਕੌਰ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਸੰਦੀਪ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।